ਚੰਡੀਗੜ੍ਹ, 15 ਜੁਲਾਈ 2024: ਪੰਜਾਬ ਸਰਕਾਰ ਵੱਲੋਂ ਸਾਬਕਾ ਆਈਏਐਸ ਕਰਨੈਲ ਸਿੰਘ (IAS Karnail Singh) ਨੂੰ ਪੰਜਾਬ ਰਾਜ ਪਾਵਰ ਰੈਗੂਲੇਟਰੀ ਕਮਿਸ਼ਨ ਦਾ ਸਕੱਤਰ ਨਿਯੁਕਤ ਕੀਤਾ ਗਈ ਹੈ। ਇਸ ਅਹੁਦੇ ‘ਤੇ ਉਨ੍ਹਾਂ ਦਾ ਕਾਰਜਕਾਲ 3 ਸਾਲ ਦਾ ਹੋਵੇਗਾ ਅਤੇ ਬਾਅਦ ‘ਚ ਉਨ੍ਹਾਂ ਦਾ ਕਾਰਜਕਾਲ ਵਧਾਇਆ ਜਾ ਸਕਦਾ ਹੈ |
ਜਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਪੰਜਾਬ ਸਰਕਾਰ ਨੇ ਸੀਨੀਅਰ ਆਈਏਐਸ ਅਧਿਕਾਰੀ ਅਤੇ ਕਪੂਰਥਲਾ ਦੇ ਸਾਬਕਾ ਡੀਸੀ ਕਰਨੈਲ ਸਿੰਘ (IAS Karnail Singh) ਦੀ ਵੀਆਰਐਸ ਅਰਜ਼ੀ ਸਵੀਕਾਰ ਕਰ ਲਈ ਸੀ |