Site icon TheUnmute.com

ਝਾਰਖੰਡ ਦੇ ਸਾਬਕਾ CM ਹੇਮੰਤ ਸੋਰੇਨ ਦੀ ਭਰਜਾਈ ਸੀਤਾ ਸੋਰੇਨ BJP ‘ਚ ਹੋਈ ਸ਼ਾਮਲ

Sita Soren

ਚੰਡੀਗੜ੍ਹ, 19 ਮਾਰਚ 2024: ਝਾਰਖੰਡ ਮੁਕਤੀ ਮੋਰਚਾ ਦੀ ਸਾਬਕਾ ਵਿਧਾਇਕ ਅਤੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਰਜਾਈ ਸੀਤਾ ਸੋਰੇਨ (Sita Soren) ਮੰਗਲਵਾਰ ਨੂੰ ਆਪਣੀ ਪਾਰਟੀ ਤੋਂ ਅਸਤੀਫਾ ਦੇ ਕੇ ਭਾਜਪਾ ‘ਚ ਸ਼ਾਮਲ ਹੋ ਗਈ ਹੈ। ਪਿਛਲੀਆਂ ਲੋਕ ਸਭਾ ਚੋਣਾਂ ਦੌਰਾਨ ਝਾਰਖੰਡ ਵਿੱਚ ਭਾਜਪਾ ਨੇ 14 ਵਿੱਚੋਂ 12 ਸੀਟਾਂ ਜਿੱਤੀਆਂ ਸਨ। ਪਰ ਇਸ ਵਾਰ ਪਾਰਟੀ ਝਾਰਖੰਡ ਵਿੱਚ ਵੀ ਕਲੀਨ ਸਵੀਪ ਕਰਨ ਦੇ ਮੂਡ ਵਿੱਚ ਹੈ।

ਇਸ ਦੌਰਾਨ ਸੀਤਾ ਸੋਰੇਨ (Sita Soren) ਨੇ ਕਿਹਾ ਕਿ ਉਹ ਝਾਰਖੰਡ ਮੁਕਤੀ ਮੋਰਚਾ ਪਰਿਵਾਰ ਛੱਡ ਕੇ ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋ ਰਹੀ ਹਾਂ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਪੂਰੇ ਦੇਸ਼ ਵਿੱਚ ਵਿਕਾਸ ਹੋ ਰਿਹਾ ਹੈ। ਇਸ ਨੂੰ ਦੇਖਦੇ ਹੋਏ ਉਨ੍ਹਾਂ ਨੇ ਭਾਜਪਾ ‘ਚ ਸ਼ਾਮਲ ਹੋਣ ਦਾ ਫੈਸਲਾ ਕੀਤਾ। ਉਨ੍ਹਾਂ ਨੇ ਕਿਹਾ ਕਿ ਉਹ ਝਾਰਖੰਡ ਲਈ ਉਸਦੇ ਪਤੀ ਦੇ ਸੁਪਨੇ ਨੂੰ ਪੂਰਾ ਕਰਨ ਲਈ ਕੰਮ ਕਰੇਗੀ। ਉਸ ਨੇ ਕਿਹਾ ਕਿ ਉਸ ਦਾ ਪਤੀ ਉਸ ਨੂੰ ਰਾਜਨੀਤੀ ਵਿਚ ਅੱਗੇ ਵਧਾਉਣਾ ਚਾਹੁੰਦਾ ਸੀ।

Exit mobile version