Site icon TheUnmute.com

ਸਾਬਕਾ ਜੱਜ ਨੇ ਰੇਲਗੱਡੀ ਅੱਗੇ ਛਾਲ ਮਾਰ ਕੇ ਕੀਤੀ ਖੁਦਕੁਸ਼ੀ, ਸਾਬਕਾ SSP ਤੇ ਬੈਂਕ ਮੁਲਾਜ਼ਮ ਨੂੰ ਠਹਿਰਾਇਆ ਜ਼ਿੰਮੇਵਾਰ

Jalandhar

ਚੰਡੀਗੜ੍ਹ, 10 ਫਰਵਰੀ 2023: ਪੰਜਾਬ ਦੇ ਸੰਗਰੂਰ ਵਿੱਚ ਇੱਕ ਕੰਜ਼ਿਊਮਰ ਕੋਰਟ ਦੇ ਸਾਬਕਾ ਜੱਜ ਨੇ ਰੇਲਗੱਡੀ ਅੱਗੇ ਛਾਲ ਮਾਰ ਕੇ ਖੁਦਕੁਸ਼ੀ (suicide) ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਮਿਲੀ ਜਾਣਕਾਰੀ ਅਨੁਸਾਰ ਸੁਸਾਈਡ ਨੋਟ ਵਿੱਚ ਉਨ੍ਹਾਂ ਨੇ ਤਰਨਤਾਰਨ ਦੇ ਸਾਬਕਾ ਐਸਐਸਪੀ ਗੁਰਕ੍ਰਿਪਾਲ ਸਿੰਘ ਅਤੇ ਸਹਿਕਾਰੀ ਬੈਂਕ ਦੇ ਮੁਲਾਜ਼ਮ ਅਮਨ ਸ਼ਰਮਾ ਦੇ ਨਾਂ ਲਿਖੇ ਹਨ। ਪੁਲਿਸ ਨੇ ਸਾਬਕਾ ਐਸਐਸਪੀ ਅਤੇ ਬੈਂਕ ਮੁਲਾਜ਼ਮ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਸਾਬਕਾ ਜੱਜ ਦੀ ਪਛਾਣ ਗੁਰਪਾਲ ਸਿੰਘ ਵਜੋਂ ਹੋਈ ਹੈ। ਸਾਬਕਾ ਜੱਜ ਦਾ ਮੁਲਜ਼ਮਾਂ ਨਾਲ ਵਿੱਤੀ ਲੈਣ-ਦੇਣ ਸੀ। ਪੁਲਿਸ ਮੁਤਾਬਕ ਇਹ ਖੁਦਕੁਸ਼ੀ (suicide) ਸਵੇਰੇ 4 ਵਜੇ ਦੇ ਕਰੀਬ ਹੋਈ। ਦੂਜੇ ਪਾਸੇ ਹਜ਼ੂਰ ਸਾਹਿਬ ਤੋਂ ਆ ਰਹੀ ਟਰੇਨ ਦੇ ਪਾਇਲਟ ਨੇ ਦੱਸਿਆ ਕਿ ਇਕ ਵਿਅਕਤੀ ਨੇ ਟਰੇਨ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਜਦੋਂ ਪੁਲਿਸ ਲਾਸ਼ ਦੀ ਸ਼ਨਾਖਤ ਕਰਨ ਗਈ ਤਾਂ ਉਨ੍ਹਾਂ ਨੂੰ ਮ੍ਰਿਤਕ ਦੀ ਜੇਬ ‘ਚੋਂ ਪਛਾਣ ਪੱਤਰ ਅਤੇ ਸੁਸਾਈਡ ਨੋਟ ਮਿਲਿਆ। ਪੁਲਿਸ ਨੇ ਦੱਸਿਆ ਕਿ ਮ੍ਰਿਤਕ ਦੀ ਪਤਨੀ ਅਤੇ ਡਾਕਟਰ ਦੇ ਬਿਆਨਾਂ ਦੇ ਆਧਾਰ ‘ਤੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਦੋਵਾਂ ਖ਼ਿਲਾਫ਼ ਖੁਦਕੁਸ਼ੀ ਲਈ ਉਕਸਾਉਣ ਦਾ ਦੋਸ਼ ਲਗਾ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Exit mobile version