July 7, 2024 7:40 am
Anil Deshmukh

ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਇਕ ਸਾਲ ਬਾਅਦ ਜ਼ਮਾਨਤ ‘ਤੇ ਰਿਹਾਅ

ਚੰਡੀਗੜ੍ਹ 28 ਦਸੰਬਰ 2022: ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ (Anil Deshmukh) ਨੂੰ ਬੁੱਧਵਾਰ ਸ਼ਾਮ ਨੂੰ ਮੁੰਬਈ ਦੀ ਆਰਥਰ ਰੋਡ ਜੇਲ੍ਹ ਤੋਂ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਗਿਆ ਹੈ । ਬੰਬੇ ਹਾਈਕੋਰਟ ਨੇ ਮੰਗਲਵਾਰ ਨੂੰ ਕੇਂਦਰੀ ਜਾਂਚ ਬਿਊਰੋ (CBI) ਦੁਆਰਾ ਦਰਜ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਉਸਨੂੰ ਜ਼ਮਾਨਤ ਦੇਣ ਦੇ ਆਪਣੇ ਆਦੇਸ਼ ‘ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਸੀ। ਇਸ ਤੋਂ ਬਾਅਦ ਹੀ ਉਸ ਦੀ ਰਿਹਾਈ ਸੰਭਵ ਹੋ ਸਕੀ।

ਰਾਸ਼ਟਰਵਾਦੀ ਕਾਂਗਰਸ ਪਾਰਟੀ (Nationalist Congress Party) ਦੇ ਨੇਤਾ ਦੇਸ਼ਮੁਖ (Anil Deshmukh) ਨਵੰਬਰ 2021 ਤੋਂ ਜੇਲ੍ਹ ਵਿੱਚ ਸਨ, ਜਦੋਂ ਐਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਉਸਨੂੰ ਕਥਿਤ ਮਨੀ ਲਾਂਡਰਿੰਗ ਕੇਸ ਵਿੱਚ ਗ੍ਰਿਫਤਾਰ ਕੀਤਾ ਸੀ। ਅਜੀਤ ਪਵਾਰ ਸਮੇਤ ਐਨਸੀਪੀ ਦੇ ਸੀਨੀਅਰ ਆਗੂਆਂ ਨੇ ਜੇਲ੍ਹ ਦੇ ਬਾਹਰ ਉਨ੍ਹਾਂ ਦਾ ਸਵਾਗਤ ਕੀਤਾ।

ਇਸ ਦੌਰਾਨ ਅਨਿਲ ਦੇਸ਼ਮੁਖ ਨੇ ਕਿਹਾ, ‘ਮੈਨੂੰ ਨਿਆਂਪਾਲਿਕਾ ‘ਤੇ ਪੂਰਾ ਭਰੋਸਾ ਹੈ। ਮੈਨੂੰ ਝੂਠੇ ਕੇਸ ਵਿੱਚ ਫਸਾਇਆ ਗਿਆ ਹੈ।ਜਸਟਿਸ ਐਮਐਸ ਕਾਰਨਿਕ ਨੇ 12 ਦਸੰਬਰ ਨੂੰ ਐਨਸੀਪੀ ਆਗੂ ਨੂੰ ਜ਼ਮਾਨਤ ਦੇ ਦਿੱਤੀ ਸੀ ਪਰ ਸੀਬੀਆਈ ਨੇ ਇਸ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਣ ਲਈ ਸਮਾਂ ਮੰਗਿਆ ਸੀ ਅਤੇ ਅਦਾਲਤ ਨੇ ਇਸ ਹੁਕਮ ’ਤੇ 10 ਦਿਨਾਂ ਲਈ ਰੋਕ ਲਾ ਦਿੱਤੀ ਸੀ। ਜਾਂਚ ਏਜੰਸੀ ਨੇ ਅਦਾਲਤ ਤੱਕ ਪਹੁੰਚ ਕੀਤੀ, ਪਰ ਇਸ ਦੀ ਅਪੀਲ ‘ਤੇ ਜਨਵਰੀ 2023 ‘ਚ ਹੀ ਸੁਣਵਾਈ ਹੋਵੇਗੀ |