Site icon TheUnmute.com

ਸਾਬਕਾ ਮੇਅਰ ਅਤੇ ਸੀਨੀਅਰ ਅਕਾਲੀ ਆਗੂ ਵਿਸ਼ਨੂੰ ਸ਼ਰਮਾ ਕਾਂਗਰਸ ‘ਚ ਹੋਏ ਸ਼ਾਮਲ

Congress

ਪਟਿਆਲਾ 17 ਜਨਵਰੀ 2022 : ਪਟਿਆਲਾ ਦੇ ਸਾਬਕਾ ਮੇਅਰ ਅਤੇ ਸੀਨੀਅਰ ਅਕਾਲੀ ਆਗੂ ਵਿਸ਼ਨੂੰ ਸ਼ਰਮਾ ਅੱਜ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ (Navjot singh sidhu) ਦੀ ਉਨ੍ਹਾਂ ਦੀ ਰਿਹਾਇਸ਼ ‘ਤੇ ਮੌਜੂਦਗੀ ‘ਚ ਕਾਂਗਰਸ (Congress) ‘ਚ ਸ਼ਾਮਲ ਹੋ ਗਏ। ਇਸ ਮੌਕੇ ਸਿੱਧੂ ਨੇ ਉਨ੍ਹਾਂ ਦਾ ਪਾਰਟੀ ਵਿੱਚ ਆਉਣ ’ਤੇ ਨਿੱਘਾ ਸਵਾਗਤ ਕੀਤਾ। ਉਨ੍ਹਾਂ ਨੂੰ ਪਟਿਆਲਾ ਸ਼ਹਿਰੀ ਤੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੁਕਾਬਲੇ ਕਾਂਗਰਸ (Congress) ਵੱਲੋਂ ਉਮੀਦਵਾਰ ਬਣਾਏ ਜਾਣ ਦੀ ਸੰਭਾਵਨਾ ਹੈ।

Exit mobile version