ਚੰਡੀਗੜ੍ਹ 12 ਜਨਵਰੀ 2023: ਖੁਰਾਕ ਤੇ ਸਪਲਾਈ ਮਹਿਕਮੇ ਦੇ ਬਹੁ-ਕਰੋੜੀ ਟੈਂਡਰ ਘੁਟਾਲੇ ਵਿੱਚ ਦੋ ਮਾਮਲਿਆਂ ਦਾ ਸਾਹਮਣਾ ਕਰ ਰਹੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ (Bharat Bhushan Ashu) ਨੂੰ ਅੱਜ ਵੀ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਕੋਈ ਰਾਹਤ ਨਹੀਂ ਮਿਲੀ । ਹਾਈਕੋਰਟ ਨੇ ਉਕਤ ਦੋਵਾਂ ਮਾਮਲਿਆਂ ਵਿਚ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਕੀਤੀ, ਇਸ ਦੌਰਾਨ ਪਰ ਹਾਈਕੋਰਟ ਨੇ ਇਹ ਸੁਣਵਾਈ ਹੁਣ 3 ਫ਼ਰਵਰੀ ਤੱਕ ਮੁਲਤਵੀ ਕਰ ਦਿੱਤੀ ਹੈ।