ਚੰਡੀਗੜ੍ਹ, 24 ਫ਼ਰਵਰੀ 2023: ਪੰਜਾਬ ਦੇ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ (Brahm Mahindra) ਅੱਜ ਵਿਜੀਲੈਂਸ ਸਾਹਮਣੇ ਪੇਸ਼ ਨਹੀਂ ਹੋਣਗੇ। ਪ੍ਰਾਪਤ ਜਾਣਕਾਰੀ ਅਨੁਸਾਰ ਬ੍ਰਹਮ ਮਹਿੰਦਰਾ ਇਸ ਸਮੇਂ ਕਿਸੇ ਪਰਿਵਾਰਕ ਸਮਾਗਮ ‘ਚ ਕੇਰਲ ‘ਚ ਹਨ। ਜਿਸ ਕਾਰਨ ਉਹ ਅੱਜ ਪੇਸ਼ ਨਹੀਂ ਹੋਣਗੇ। ਵਿਜੀਲੈਂਸ ਦੀ ਤਰਫੋਂ ਅੱਜ ਬ੍ਰਹਮ ਮਹਿੰਦਰਾ ਨੂੰ ਪੁੱਛਗਿੱਛ ਲਈ ਤਲਬ ਕੀਤਾ ਗਿਆ ਹੈ।
ਵਿਜੀਲੈਂਸ ਦੀ ਜਾਂਚ ਅਨੁਸਾਰ ਬ੍ਰਹਮ ਮਹਿੰਦਰਾ ਅਤੇ ਉਸਦੇ ਪਰਿਵਾਰਕ ਮੈਂਬਰਾਂ ‘ਤੇ ਪਿਛਲੇ 6 ਸਾਲਾਂ ‘ਚ ਬੇਹਿਸਾਬ ਪੈਸਾ ਖਰਚ ਕਰਨ ਦਾ ਦੋਸ਼ ਹੈ। ਵਰਨਣਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਿੱਚ ਪੰਜਾਬ ਮੰਤਰੀ ਮੰਡਲ ਵਿੱਚ ਬ੍ਰਹਮ ਮਹਿੰਦਰਾ ਸੀਨੀਆਰਤਾ ਵਿੱਚ ਦੂਜੇ ਨੰਬਰ ’ਤੇ ਸਨ। ਸਾਲ 2017 ਵਿੱਚ ਉਨ੍ਹਾਂ ਨੇ ਮੰਤਰੀ ਵਜੋਂ ਸਹੁੰ ਚੁੱਕੀ ਅਤੇ ਫਿਰ 2022 ਤੱਕ ਉਹ ਸਿਹਤ, ਸਥਾਨਕ ਸੰਸਥਾਵਾਂ, ਮੈਡੀਕਲ ਸਿੱਖਿਆ ਅਤੇ ਸੰਸਦੀ ਮਾਮਲਿਆਂ ਦੇ ਮੰਤਰੀ ਰਹੇ।