Gurpreet Singh Kangar

ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਮੁੜ ਵਿਜੀਲੈਂਸ ਦਫਤਰ ‘ਚ ਹੋਏ ਪੇਸ਼, 6 ਘੰਟੇ ਕੀਤੀ ਪੁੱਛਗਿੱਛ

ਚੰਡੀਗੜ੍ਹ, 28 ਜੁਲਾਈ 2023: ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ (Gurpreet Singh Kangar) ਅੱਜ ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਮੁੜ ਵਿਜੀਲੈਂਸ ਦਫ਼ਤਰ ਬਠਿੰਡਾ ਵਿੱਚ ਪੇਸ਼ ਹੋਏ। ਸਾਬਕਾ ਵਿੱਤ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਸਵੇਰੇ 10.30 ਵਜੇ ਦਫਤਰ ਪੁੱਜੇ ਅਤੇ ਕਰੀਬ 4 ਵਜੇ ਦਫਤਰ ਤੋਂ ਚਲੇ ਗਏ। ਉਨ੍ਹਾਂ ਤੋਂ ਵਿਜੀਲੈਂਸ ਨੇ ਕਰੀਬ 6 ਘੰਟੇ ਤੱਕ ਪੁੱਛਗਿੱਛ ਕੀਤੀ ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ (Gurpreet Singh Kangar) ਨੇ ਕਿਹਾ ਕਿ ਵਿਜੀਲੈਂਸ ਵੱਲੋਂ ਪਹਿਲੀ ਪੇਸ਼ੀ ਦੌਰਾਨ ਜ਼ਮੀਨ ਜਾਇਦਾਦ ਸਬੰਧੀ ਦਿੱਤਾ ਗਿਆ ਪ੍ਰੋਫਾਰਮਾ ਅੱਜ ਜ਼ਮੀਨੀ ਜਾਇਦਾਦ ਦੇ ਸਾਰੇ ਦਸਤਾਵੇਜ਼ਾਂ ਸਮੇਤ ਪੇਸ਼ ਕਰ ਦਿੱਤਾ ਗਿਆ ਹੈ ਅਤੇ ਕੁਝ ਵੀ ਛੁਪਾਇਆ ਨਹੀਂ ਗਿਆ ਹੈ। ਉਸ ਨੇ ਦੋਸ਼ ਲਾਇਆ ਕਿ ਉਨ੍ਹਾਂ ਨੂੰ ਸਾਜ਼ਿਸ਼ ਤਹਿਤ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਪਰ ਉਹ ਪੂਰੀ ਨਿਰਪੱਖਤਾ ਨਾਲ ਵਿਜੀਲੈਂਸ ਦੀ ਜਾਂਚ ਦਾ ਸਾਹਮਣਾ ਕਰਨਗੇ, ਉਨ੍ਹਾਂ ਵੱਲੋਂ ਜੋ ਰਿਕਾਰਡ ਮੰਗਿਆ ਜਾਵੇਗਾ, ਉਹ ਉਨ੍ਹਾਂ ਨੂੰ ਮੁਹੱਈਆ ਕਰਵਾਇਆ ਜਾਵੇਗਾ।

Scroll to Top