Congress

ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਤੇ ਉਨ੍ਹਾਂ ਦੇ ਪੁੱਤਰ ਦੀ ਮੁੜ ਕਾਂਗਰਸ ‘ਚ ਵਾਪਸੀ

ਚੰਡੀਗੜ੍ਹ, 14 ਮਈ, 2024: ਪੰਜਾਬ ਦੇ ਸ੍ਰੀ ਆਨੰਦਪੁਰ ਸਾਹਿਬ ਵਿੱਚ ਲੋਕ ਸਭਾ ਚੋਣਾਂ 2024 ਨੂੰ ਲੈ ਕੇ ਪਾਰਟੀਆਂ ਵਿਚਾਲੇ ਚੱਲ ਰਹੀ ਜੰਗ ਵਿੱਚ ਨਵਾਂ ਮੋੜ ਆ ਗਿਆ ਹੈ। 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਖਰੜ ਤੋਂ ਟਿਕਟ ਨਾ ਮਿਲਣ ਤੋਂ ਨਾਰਾਜ਼ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਅਤੇ ਉਨ੍ਹਾਂ ਦੇ ਪੁੱਤਰ ਯਾਦਵਿੰਦਰ ਸਿੰਘ ਕੰਗ ਜੋ ਕਾਂਗਰਸ (Congress) ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋਏ ਸਨ, ਹੁਣ ‘ਆਪ’ ਛੱਡ ਕੇ ਕਾਂਗਰਸ ਵਿੱਚ ਘਰ ਪਰਤ ਆਏ ਹਨ।

ਉਹ ਦਿੱਲੀ ‘ਚ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਮੌਜੂਦਗੀ ‘ਚ ਕਾਂਗਰਸ (Congress) ‘ਚ ਸ਼ਾਮਲ ਹੋਏ ਹਨ। ਇਸ ਮੌਕੇ ਪਾਰਟੀ ਦੇ ਪੰਜਾਬ ਇੰਚਾਰਜ ਦੇਵੇਂਦਰ ਯਾਦਵ ਵੀ ਮੌਜੂਦ ਸਨ। ਇਸ ਨੂੰ ਆਮ ਅਦਮੀ ਪਾਰਟੀ ਲਈ ਝਟਕਾ ਮੰਨਿਆ ਜਾ ਰਿਹਾ ਹੈ। ਕੰਗ ਦਾ ਖਰੜ ਵਿਧਾਨ ਸਭਾ ਹਲਕੇ ਵਿੱਚ ਚੰਗਾ ਪ੍ਰਭਾਵ ਹੈ। ਭਾਵੇਂ ‘ਆਪ’ ਨੇ ਉਨ੍ਹਾਂ ਨੂੰ ਵੱਡੀ ਜ਼ਿੰਮੇਵਾਰੀ ਨਹੀਂ ਸੌਂਪੀ।

Scroll to Top