July 4, 2024 3:35 am
Jai Narayan Vyas

PM ਮੋਦੀ ਦੇ ਖ਼ਾਸ ਰਹੇ ਸਾਬਕਾ ਮੰਤਰੀ ਜੈ ਨਾਰਾਇਣ ਵਿਆਸ ਕਾਂਗਰਸ ‘ਚ ਹੋਏ ਸ਼ਾਮਲ

ਚੰਡੀਗੜ੍ਹ 28 ਨਵੰਬਰ 2022: ਗੁਜਰਾਤ ਸਰਕਾਰ ਦੇ ਸਾਬਕਾ ਮੰਤਰੀ ਜੈ ਨਾਰਾਇਣ ਵਿਆਸ (Jai Narayan Vyas)ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਜੈ ਨਰਾਇਣ ਵਿਆਸ ਨੇ ਇਸ ਮਹੀਨੇ ਦੀ ਸ਼ੁਰੂਆਤ ‘ਚ ਭਾਜਪਾ ਤੋਂ ਅਸਤੀਫਾ ਦੇ ਦਿੱਤਾ ਸੀ। ਵਿਆਸ ਅੱਜ ਅਹਿਮਦਾਬਾਦ ਵਿੱਚ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਦੀ ਮੌਜੂਦਗੀ ਵਿੱਚ ਪਾਰਟੀ ਵਿੱਚ ਸ਼ਾਮਲ ਹੋਏ।

ਇਸ ਮੌਕੇ ਰਾਜਸਥਾਨ ਦੇ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਅਸ਼ੋਕ ਗਹਿਲੋਤ ਵੀ ਮੌਜੂਦ ਸਨ। ਜੈ ਨਾਰਾਇਣ ਵਿਆਸ 2012 ਦੀ ਨਰਿੰਦਰ ਮੋਦੀ ਸਰਕਾਰ ਵਿੱਚ ਮੰਤਰੀ ਰਹਿ ਚੁੱਕੇ ਹਨ। ਉਸ ਸਮੇਂ ਨਰਿੰਦਰ ਮੋਦੀ ਗੁਜਰਾਤ ਦੇ ਮੁੱਖ ਮੰਤਰੀ ਸਨ। ਜੈ ਨਾਰਾਇਣ ਵਿਆਸ ਨੇ ਕਾਂਗਰਸ ਵਿੱਚ ਸ਼ਾਮਲ ਹੋਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਨੇ ਪਾਰਟੀ ਦੇ ਅੰਦਰੂਨੀ ਲੋਕਤੰਤਰ ਲਈ ਰਾਹੁਲ ਗਾਂਧੀ ਅਤੇ ਕਾਂਗਰਸ ਦੀ ਸ਼ਲਾਘਾ ਕੀਤੀ |