Site icon TheUnmute.com

ਪੰਜ ਤੱਤਾਂ ’ਚ ਵਿਲੀਨ ਹੋਏ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ, ਲੋਕਾਂ ਨੇ ਸੇਜਲ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ

Jathedar Tota Singh

ਚੰਡੀਗੜ੍ਹ 24 ਮਈ 2022: ਉੱਘੇ ਸਿਆਸਤਦਾਨ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ (Jathedar Tota Singh) ਜਿੰਨ੍ਹਾਂ ਦਾ ਬੀਤੇ ਦਿਨੀਂ ਲੰਬੀ ਬਿਮਾਰੀ ਕਾਰਨ ਦਿਹਾਂਤ ਹੋ ਗਿਆ ਸੀ | ਇਸ ਦੌਰਾਨ ਅੱਜ ਜਥੇਦਾਰ ਤੋਤਾ ਸਿੰਘ ਨੂੰ ਅੱਜ ਸੂਬੇ ਭਰ ਤੋਂ ਪਹੁੰਚੇ ਲੋਕਾਂ ਨੇ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ । ਜਥੇਦਾਰ ਤੋਤਾ ਸਿੰਘ ਦਾ ਅੰਤਮ ਸਸਕਾਰ ਪੂਰੇ ਸਰਕਾਰੀ ਸਨਮਾਨਾਂ ਤੇ ਧਾਰਮਿਕ ਰਸਮਾਂ ਨਾਲ ਕੀਤਾ ਗਿਆ ਹੈ । ਉਨ੍ਹਾਂ ਦੇ ਪੁੱਤਰਾਂ ਵਲੋਂ ਮੁੱਖ ਅਗਨੀ ਦਿੱਤੀ ਗਈ | ਇਸ ਦੌਰਾਨ ਉਨ੍ਹਾਂ ਨੂੰ ਅੰਤਮ ਵਿਦਾਇਗੀ ਦੇਂਣ ਵਾਲਿਆਂ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਰਜਿੰਦਰ ਸਿੰਘ ਮਹਿਤਾ, ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ, ਹੀਰਾ ਸਿੰਘ ਗਾਬੜੀਆ, ਦਲਜੀਤ ਸਿੰਘ ਚੀਮਾ, ਮਾਸਟਰ ਮੋਹਨ ਲਾਲ, ਪਰਮਿੰਦਰ ਸਿੰਘ ਢੀਂਡਸਾ, ਬਲਵੰਤ ਸਿੰਘ ਰਾਮੂਵਾਲੀਆ, ਪ੍ਰੇਮ ਸਿੰਘ ਚੰਦੂਮਾਜਰਾ, ਕੁਲਵੰਤ ਸਿੰਘ ਧਾਲੀਵਾਲ ਤੋਂ ਇਲਾਵਾ ਵੱਡੀ ਗਿਣਤੀ ਵਿਚ ਰਾਜਸੀ, ਧਾਰਮਿਕ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਆਗੂ ਹਾਜ਼ਰ ਸਨ |

Exit mobile version