July 4, 2024 9:37 pm
ਕੈਪਟਨ ਅਮਰਿੰਦਰ ਸਿੰਘ

ਸਾਬਕਾ ਮੰਤਰੀ ਮਾਸਟਰ ਮੋਹਨ ਲਾਲ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਭਾਜਪਾ ’ਚ ਸ਼ਾਮਲ ਹੋਣ ਦਾ ਸੱਦਾ ਦਿੱਤਾ

ਚੰਡੀਗੜ੍ਹ ,18 ਸਤੰਬਰ 2021 : ਪੰਜਾਬ ਕਾਂਗਰਸ ਦੇ ਵਿੱਚ ਕਾਂਟੋਂ ਕਲੇਸ਼ ਲਗਾਤਾਰ ਜਾਰੀ ਹੈ | ਜਿਸ ਨੂੰ ਲੈ ਕੇ ਕਈ ਬੈਠਕਾਂ ਕੀਤੀਆਂ ਗਈਆਂ ਹਨ ਅਤੇ ਹੁਣ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਗੱਲ ਕਹੀ ਜਾ ਰਹੀ ਹੈ | ਇਸੇ ਨੂੰ ਲੈ ਕੇ ਕਾਂਗਰਸ ਹਾਈਕਮਾਨ ਦੇ ਵੱਲੋ ਬੈਠਕ ਵੀ ਬੁਲਾਈ ਗਈ ਹੈ ਜਿਸ ਦੇ ਵਿੱਚ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਇਆ ਜਾ ਸਕਦਾ ਹੈ |

ਇਸ ਕਾਂਟੋਂ ਕਲੇਸ਼ ‘ਚ ਭਾਜਪਾ ਦੇ ਸਾਬਕਾ ਮੰਤਰੀ ਮਾਸਟਰ ਮੋਹਨ ਲਾਲ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਇਕ ਖ਼ਾਸ ਪੇਸ਼ਕਸ਼ ਕੀਤੀ ਹੈ ਕਿ ਉਹ ਭਾਜਪਾ ’ਚ ਸ਼ਾਮਲ ਹੋ ਜਾਣ | ਉਨ੍ਹਾਂ ਨੇ ਕਿਹਾ ਕਿ ਕੈਪਟਨ ਚੰਗੇ ਅਤੇ ਸ਼ਰੀਫ਼ ਇਨਸਾਨ ਹਨ, ਜਿਸ ਕਰਕੇ ਉਹ ਕੈਪਟਨ ਅਮਰਿੰਦਰ ਸਿੰਘ ਨੂੰ ਭਾਜਪਾ ’ਚ ਸ਼ਾਮਲ ਹੋਣ ਦਾ ਸੱਦਾ ਦੇ ਰਹੇ ਹਨ।