Site icon TheUnmute.com

ਸਾਬਕਾ ਮੰਤਰੀ ਓ.ਪੀ ਸੋਨੀ ਦੀਆਂ ਮੁਸ਼ਕਲਾਂ ਵਧੀਆਂ, ਈਡੀ ਨੇ ਵਿਜੀਲੈਂਸ ਤੋਂ ਮੰਗਿਆ ਰਿਕਾਰਡ

ਚੰਡੀਗੜ੍ਹ, 8 ਅਗਸਤ 2023: ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਹੁਣ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ (OP Soni) ਖ਼ਿਲਾਫ਼ ਵਿਜੀਲੈਂਸ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਈਡੀ ਨੇ ਵਿਜੀਲੈਂਸ ਤੋਂ ਓਪੀ ਸੋਨੀ ਨਾਲ ਸਬੰਧਤ ਜਾਂਚ ਦਾ ਰਿਕਾਰਡ ਅਤੇ ਦਸਤਾਵੇਜ਼ ਮੰਗੇ ਹਨ। ਹਾਲਾਂਕਿ ਕੋਈ ਵੀ ਵਿਜੀਲੈਂਸ ਅਧਿਕਾਰੀ ਇਸ ‘ਤੇ ਸਿੱਧੇ ਤੌਰ ‘ਤੇ ਬੋਲਣ ਨੂੰ ਤਿਆਰ ਨਹੀਂ ਹੈ ਪਰ ਕੋਈ ਵੀ ਇਨਕਾਰ ਨਹੀਂ ਕਰ ਰਿਹਾ ਹੈ।

ਜ਼ਿਕਰਯੋਗ ਹੈ ਕਿ ਵਿਜੀਲੈਂਸ ਨੇ 9 ਜੁਲਾਈ ਨੂੰ ਓਪੀ ਸੋਨੀ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਉਸ ਦੇ ਘਰੋਂ ਗ੍ਰਿਫ਼ਤਾਰ ਕੀਤਾ ਸੀ। ਵਿਜੀਲੈਂਸ ਨੇ ਉਸ ਨੂੰ ਪਹਿਲੀ ਵਾਰ 25 ਨਵੰਬਰ 2022 ਨੂੰ ਤਲਬ ਕੀਤਾ ਸੀ। ਕਰੀਬ 8 ਮਹੀਨੇ ਦੀ ਜਾਂਚ ਤੋਂ ਬਾਅਦ ਅੰਮ੍ਰਿਤਸਰ ਦੇ ਵਿਜੀਲੈਂਸ ਦਫ਼ਤਰ ਵਿੱਚ ਐਫ.ਆਈ.ਆਰ. ਭ੍ਰਿਸ਼ਟਾਚਾਰ ਵਿਰੋਧੀ ਐਕਟ ਤਹਿਤ ਕੇਸ ਦਰਜ ਹੋਣ ਤੋਂ ਤੁਰੰਤ ਬਾਅਦ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

1 ਅਪ੍ਰੈਲ 2016 ਤੋਂ 31 ਮਾਰਚ 2022 ਤੱਕ ਸਾਬਕਾ ਡਿਪਟੀ ਸੀਐਮ ਸੋਨੀ (OP Soni) ਅਤੇ ਉਨ੍ਹਾਂ ਦੇ ਪਰਿਵਾਰ ਦੀ ਆਮਦਨ 4.52 ਕਰੋੜ ਰੁਪਏ ਸੀ, ਜਦੋਂ ਕਿ ਖਰਚਾ 12.48 ਕਰੋੜ ਰੁਪਏ ਸੀ। ਉਸ ਦਾ ਖਰਚਾ ਅਣਪਛਾਤੇ ਸਰੋਤਾਂ ਤੋਂ ਉਸ ਦੀ ਆਮਦਨ ਨਾਲੋਂ 7.96 ਕਰੋੜ ਰੁਪਏ ਵੱਧ ਸੀ। ਵਿਜ਼ੀਲੈਂਸ ਮੁਤਾਬਕ ਇਸ ਦੌਰਾਨ ਸੋਨੀ ਨੇ ਆਪਣੀ ਪਤਨੀ ਸੁਮਨ ਸੋਨੀ ਅਤੇ ਬੇਟੇ ਰਾਘਵ ਸੋਨੀ ਦੇ ਨਾਂ ‘ਤੇ ਜਾਇਦਾਦਾਂ ਖਰੀਦੀਆਂ।

Exit mobile version