ED

ਭ੍ਰਿਸ਼ਟਾਚਾਰ ਮਾਮਲੇ ‘ਚ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਹਾਈਕੋਰਟ ਵਲੋਂ ਨਹੀਂ ਮਿਲੀ ਰਾਹਤ

ਚੰਡੀਗੜ੍ਹ 16 ਅਗਸਤ 2022: ਜੰਗਲਾਤ ਵਿਭਾਗ ਵਿੱਚ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਗ੍ਰਿਫ਼ਤਾਰ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ (Sadhu Singh Dharamsot) ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਰੈਗੂਲਰ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਸੀ | ਇਸ ਦੌਰਾਨ ਹਾਈਕੋਰਟ ਵਲੋਂ ਸੁਣਵਾਈ ਕਰਦਿਆਂ ਸਾਧੂ ਸਿੰਘ ਧਰਮਸੋਤ ਨੂੰ ਕੋਈ ਰਾਹਤ ਨਹੀਂ ਮਿਲੀ | ਹਾਈਕੋਰਟ ਨੇ ਉਨ੍ਹਾਂ ਦੀ ਜ਼ਮਾਨਤ ਦੀ ਅਰਜ਼ੀ ਤੇ ਸੁਣਵਾਈ 18 ਅਗਸਤ ਤੱਕ ਟਾਲ ਦਿੱਤੀ ਹੈ।

ਜਿਕਰਯੋਗ ਹੈ ਕਿ ਇਸ ਵੇਲੇ ਧਰਮਸੋਤ ਜੰਗਲ ਘੁਟਾਲੇ ਮਾਮਲੇ ਵਿੱਚ ਨਾਭਾ ਜੇਲ੍ਹ ਅੰਦਰ ਬੰਦ ਹਨ । ਧਰਮਸੋਤ ਨੇ ਹਾਲ ਹੀ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ । ਇਸ ਦੇ ਮੱਦੇਨਜ਼ਰ ਵਿਜੀਲੈਂਸ ਤੇਜ਼ੀ ਨਾਲ ਕਾਰਵਾਈ ਕਰ ਰਹੀ ਹੈ |ਇਸਦੇ ਨਾਲ ਹੀ ਧਰਮਸੋਤ ‘ਤੇ ਚੋਣ ਹਲਫਨਾਮੇ ‘ਚ ਜਾਇਦਾਦ ਦੀ ਪੂਰੀ ਜਾਣਕਾਰੀ ਨਾ ਦੇਣ ਦਾ ਵੀ ਇਲਜ਼ਾਮ ਹੈ |

Scroll to Top