Site icon TheUnmute.com

ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ, ਨਾਭਾ ਜੇਲ੍ਹ ’ਚੋਂ ਆਏ ਬਾਹਰ

ED

ਚੰਡੀਗੜ੍ਹ, 18 ਮਈ 2023: ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ (Sadhu Singh Dharamsot) ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਬੁੱਧਵਾਰ ਦੇਰ ਸ਼ਾਮ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜ਼ਮਾਨਤ ਦੇ ਦਿੱਤੀ ਸੀ। ਸਾਧੂ ਸਿੰਘ ਧਰਮਸੌਤ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ’ਚੋਂ ਕਰੀਬ 6 ਵਜ਼ੇ ਸ਼ਾਮ ਨੂੰ ਬਾਹਰ ਆਏ। ਇਸ ਮੌਕੇ ਧਰਮਸੌਤ ਨੇ ਕਿਹਾ ਕਿ ਮੈਨੂੰ ਜੁਡੀਸ਼ਰੀ ’ਤੇ ਪੂਰਾ ਭਰੋਸਾ ਸੀ, ਜਿਸ ਕਰ ਕੇ ਜ਼ਮਾਨਤ ਮਿਲੀ ਹੈ। ਧਰਮਸੌਤ ਨੇ ਹੋਰ ਕੁਝ ਵੀ ਬੋਲਣ ਤੋਂ ਇਨਕਾਰ ਕਰ ਦਿੱਤਾ।

ਧਰਮਸੋਤ ਪਿਛਲੇ 3 ਮਹੀਨਿਆਂ ਤੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਸੀ। ਪੰਜਾਬ ਵਿਜੀਲੈਂਸ ਵੱਲੋਂ 6 ਫਰਵਰੀ ਨੂੰ ਉਸ ਖ਼ਿਲਾਫ਼ ਕੇਸ ਦਰਜ ਕਰਨ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਵਿਜੀਲੈਂਸ ਦੀ ਜਾਂਚ ਅਨੁਸਾਰ 2016 ਤੋਂ 2022 ਤੱਕ ਧਰਮਸੋਤ ਅਤੇ ਉਸ ਦੇ ਪਰਿਵਾਰ ਦੀ ਆਮਦਨ 3.27 ਕਰੋੜ ਰੁਪਏ ਸੀ। ਪਰ 6.39 ਕਰੋੜ ਰੁਪਏ ਤੋਂ ਵੱਧ 8.76 ਕਰੋੜ ਰੁਪਏ ਖਰਚ ਕੀਤੇ ਗਏ।

ਇਸ ਤੋਂ ਪਹਿਲਾਂ ਕਾਂਗਰਸੀ ਆਗੂ ਸਾਧੂ ਸਿੰਘ ਧਰਮਸੋਤ ਨੇ ਮੋਹਾਲੀ ਅਦਾਲਤ ਵਿੱਚ ਜ਼ਮਾਨਤ ਲਈ ਅਰਜ਼ੀ ਦਿੱਤੀ ਸੀ। ਪਰ ਮੋਹਾਲੀ ਅਦਾਲਤ ਨੇ 5 ਮਾਰਚ ਨੂੰ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਸੀ। ਇਸ ਤੋਂ ਬਾਅਦ ਧਰਮਸੋਤ ਨੇ ਹਾਈਕੋਰਟ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ। ਹਾਈਕੋਰਟ ਨੇ 17 ਮਈ ਨੂੰ ਦਿਨ ਦੇ ਸਮੇਂ ਇਸ ਮਾਮਲੇ ‘ਚ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਪਰ ਫਿਰ ਦੇਰ ਸ਼ਾਮ ਧਰਮਸੋਤ ਨੂੰ ਜ਼ਮਾਨਤ ਦੇ ਦਿੱਤੀ ਗਈ।

 

Exit mobile version