ED

ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀਆਂ ਵਧ ਸਕਦੀਆਂ ਨੇ ਮੁਸ਼ਕਲਾਂ, ਇੱਕ ਹੋਰ ਕੇਸ ਦਰਜ ਕਰਨ ਦੀ ਤਿਆਰੀ

ਅੰਮ੍ਰਿਤਸਰ 11 ਅਗਸਤ 2022: ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ (Sadhu Singh Dharamsot) ਦੀਆਂ ਮੁਸ਼ਕਲਾਂ ਹੋਰ ਵਧ ਸਕਦੀਆਂ ਹਨ। ਉਨ੍ਹਾਂ ਖਿਲਾਫ ਇੱਕ ਹੋਰ ਮਾਮਲਾ ਦਰਜ ਕੀਤਾ ਜਾ ਸਕਦਾ ਹੈ। ਸੂਤਰਾਂ ਮੁਤਾਬਕ ਸਾਬਕਾ ਮੰਤਰੀ ਧਰਮਸੋਤ ‘ਤੇ ਚੋਣ ਹਲਫਨਾਮੇ ‘ਚ ਜਾਇਦਾਦ ਦੀ ਪੂਰੀ ਜਾਣਕਾਰੀ ਨਾ ਦੇਣ ਦਾ ਇਲਜ਼ਾਮ ਹੈ। ਇਸ ਦਾ ਖੁਲਾਸਾ ਵਿਜੀਲੈਂਸ ਬਿਊਰੋ ਦੀ ਜਾਂਚ ਵਿੱਚ ਹੋਇਆ ਸੀ।

ਜਿਕਰਯੋਗ ਹੈ ਕਿ ਇਸ ਵੇਲੇ ਧਰਮਸੋਤ ਜੰਗਲ ਘੁਟਾਲੇ ਮਾਮਲੇ ਵਿੱਚ ਨਾਭਾ ਜੇਲ੍ਹ ਅੰਦਰ ਬੰਦ ਹਨ । ਧਰਮਸੋਤ ਨੇ ਹਾਲ ਹੀ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਹੈ। ਇਸ ਦੇ ਮੱਦੇਨਜ਼ਰ ਵਿਜੀਲੈਂਸ ਤੇਜ਼ੀ ਨਾਲ ਕਾਰਵਾਈ ਕਰ ਰਹੀ ਹੈ |

ਇਸਦੇ ਨਾਲ ਹੀ ਵਿਜੀਲੈਂਸ ਨੇ ਕਿਹਾ ਕਿ ਮੋਹਾਲੀ ਦੇ ਸੈਕਟਰ 80 ਵਿੱਚ ਧਰਮਸੋਤ ਦਾ 500 ਗਜ਼ ਦਾ ਪਲਾਟ ਹੈ, ਜਿਸ ਦਾ ਨੰਬਰ 27 ਹੈ। ਇਹ ਪਲਾਟ ਧਰਮਸੋਤ ਦੀ ਪਤਨੀ ਸ਼ੀਲਾ ਦੇਵੀ ਦੇ ਨਾਂ ’ਤੇ ਹੈ। ਜਿਸ ਨੂੰ ਧਰਮਸੋਤ ਨੇ ਮਈ 2021 ਵਿੱਚ ਖਰੀਦਿਆ ਸੀ। ਇਸ ਦੇ ਨਾਲ ਹੀ ਗਮਾਡਾ ਦੇ ਰਿਕਾਰਡ ਅਨੁਸਾਰ ਸ਼ੀਲਾ ਦੇਵੀ 31 ਜਨਵਰੀ 2022 ਤੱਕ ਇਸਦੀ ਮਾਲਕ ਸੀ। 2 ਮਾਰਚ ਨੂੰ ਰਾਜਕੁਮਾਰ ਅਤੇ ਕਸ਼ਮੀਰ ਸਿੰਘ ਦੇ ਨਾਂ ‘ਤੇ ਇਸ ਨੂੰ ਟਰਾਂਸਫਰ ਕਰਨ ਦਾ ਹਲਫਨਾਮਾ ਆਇਆ।

ਪਰ ਨਾਭਾ ਸੀਟ ਤੋਂ ਚੋਣ ਲੜਨ ਸਮੇਂ ਸਾਧੂ ਸਿੰਘ ਧਰਮਸੋਤ (Sadhu Singh Dharamsot) ਨੇ ਇਸਦੀ ਜਾਣਕਾਰੀ ਛੁਪਾ ਦਿੱਤੀ ਸੀ ਜੋ ਕਿ ਕਾਨੂੰਨ ਦੀ ਉਲੰਘਣਾ ਹੈ। ਇਸ ਦੇ ਨਾਲ ਹੀ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਇਸ ਮਾਮਲੇ ਵਿੱਚ ਕਾਰਵਾਈ ਲਈ ਸਾਰਾ ਮਾਮਲਾ ਕਮਿਸ਼ਨ ਦੇ ਦਿੱਲੀ ਹੈੱਡਕੁਆਰਟਰ ਨੂੰ ਭੇਜ ਦਿੱਤਾ ਸੀ |

Scroll to Top