July 7, 2024 2:15 pm
Sangat Singh Gilzian

ਹਾਈਕੋਰਟ ਵਲੋਂ ਭ੍ਰਿਸ਼ਟਾਚਾਰ ਮਾਮਲੇ ‘ਚ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆ ਨੂੰ ਨਹੀਂ ਮਿਲੀ ਰਾਹਤ

ਚੰਡੀਗੜ੍ਹ 29 ਜੂਨ 2022: ਸਾਬਕਾ ਕਾਂਗਰਸੀ ਮੰਤਰੀ ਸੰਗਤ ਸਿੰਘ ਗਿਲਜੀਆ ਨੂੰ ਜੰਗਲਾਤ ਵਿਭਾਗ ਵਿੱਚ ਭ੍ਰਿਸ਼ਟਾਚਾਰ ਮਾਮਲੇ ‘ਚ ਨਾਮਜ਼ਦ ਕੀਤਾ ਗਿਆ ਸੀ | ਇਸਦੇ ਚੱਲਦਿਆਂ ਸੰਗਤ ਸਿੰਘ ਗਿਲਜੀਆਂ (Sangat Singh Gilzian)  ਨੇ ਪੰਜਾਬ ਐਂਡ ਹਰਿਆਣਾ ਕੋਰਟ ‘ਚ ਪਟੀਸ਼ਨ ਪਾ ਕੇ ਆਪਣੇ ਖਿਲਾਫ ਦਰਜ ਐਫਆਈਆਰ ਰੱਦ ਕਰਨ ਦੀ ਮੰਗ ਕੀਤੀ ਹੈ।

ਇਸ ਦੌਰਾਨ ਹਾਈਕੋਰਟ ਨੇ ਸੁਣਵਾਈ ਕਰਦਿਆਂ ਕਿਹਾ ਕਿ ਪਹਿਲਾਂ ਲੋਅਰ ਕੋਰਟ ‘ਚ ਆਗਾਮੀ ਜ਼ਮਾਨਤ ਲਈ ਅਰਜੀ ਦਾਇਰ ਕਰਨ | ਹਾਈਕੋਰਟ ਨੇ ਗਿਲਜੀਆ ਵਲੋਂ ਐਫਆਈਆਰ ਰੱਦ ਕਰਨ ਲਈ ਪਾਈ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਹਾਈਕੋਰਟ ਨੇ ਕਿਹਾ ਹੈ ਕਿ ਇਸ ਮਾਮਲੇ ਦੀ ਅਗਲੀ ਸੁਣਵਾਈ 4 ਜੁਲਾਈ ਨੂੰ ਹੋਵੇਗੀ।

ਉਦੋਂ ਤੱਕ ਸੰਗਤ ਸਿੰਘ ਗਿਲਜ਼ੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਰਾਹਤ ਨਹੀਂ ਮਿਲੀ ਹੈ। ਇਸਦੇ ਨਾਲ ਹੀ ਸੰਗਤ ਸਿੰਘ ਗਿਲਜੀਆ ਦੀ ਕਿਸੇ ਵੀ ਸਮੇਂ ਗ੍ਰਿਫਤਾਰੀ ਹੋ ਸਕਦੀ ਹੈ। ਇਸੇ ਮਾਮਲੇ ‘ਚ ਹੀ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ ।