ਦੇਹਾਂਤ

ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ ਦਾ ਹੋਇਆ ਦੇਹਾਂਤ

ਚੰਡੀਗੜ੍ਹ, 7 ਅਕਤੂਬਰ 2021 : ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਸੇਵਾ ਸਿੰਘ ਸੇਖਵਾਂ ਦਾ ਬੀਤੀ ਸ਼ਾਮ ਦੇਹਾਂਤ ਹੋ ਗਿਆ | ਉਹਨਾਂ ਦੇ ਪੀਏ ਸਰਬਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਬੀਤੇ ਕੁਝ ਮਹੀਨਿਆਂ ਤੋਂ ਸਿਹਤ ਨਾ ਠੀਕ ਹੋਣ ਕਾਰਨਉਹ ਮੋਹਾਲੀ ਦੇ ਨਿੱਜੀ ਹਸਪਤਾਲ ‘ਚ ਦਾਖ਼ਲ ਸੀ | ਸਿਹਤ ਜ਼ਿਆਦਾ ਠੀਕ ਨਾ ਹੋਣ ਕਾਰਨ ਉਹਨਾਂ ਨੂੰ ਚੰਡੀਗੜ੍ਹ ਦੇ ਐਸਕਾਰਟ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ | ਜਿੱਥੇ ਇਲਾਜ਼ ਦੌਰਾਨ ਉਹਨਾਂ ਦਾ ਦੇਹਾਂਤ ਹੋ ਗਿਆ |

Scroll to Top