Site icon TheUnmute.com

ਸਾਬਕਾ ਮੰਤਰੀ ਦੇ ਭਤੀਜੇ ਦਲਜੀਤ ਸਿੰਘ ਗਿਲਜੀਆ ਦੀ ਅਦਾਲਤ ‘ਚ ਪੇਸ਼ੀ

Daljit Singh Gilzian

ਚੰਡੀਗੜ੍ਹ14 ਜੁਲਾਈ 2022: ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆ ਦੇ ਭਤੀਜੇ ਦਲਜੀਤ ਸਿੰਘ ਗਿਲਜੀਆ (Daljit Singh Gilzia) ਨੂੰ ਕੱਲ੍ਹ ਦੇਰ ਸ਼ਾਮ ਚੰਡੀਗੜ੍ਹ ਦੇ ਸੈਕਟਰ 37 ਤੋਂ ਗ੍ਰਿਫਤਾਰ ਕੀਤਾ ਹੈ | ਇਸਦੇ ਚੱਲਦੇ ਅੱਜ ਵਿਜੀਲੈਂਸ ਬਿਊਰੋ ਵਲੋਂ ਦਲਜੀਤ ਸਿੰਘ ਨੂੰ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ | ਵਿਜੀਲੈਂਸ ਵਲੋਂ ਅਦਾਲਤ ਤੋਂ ਦਲਜੀਤ ਸਿੰਘ ਦੇ ਰਿਮਾਂਡ ਦੀ ਮੰਗ ਕੀਤੀ ਜਾਵੇਗੀ।

ਪ੍ਰਾਪਤ ਜਾਣਕਾਰੀ ਅਨੁਸਾਰ ਦਲਜੀਤ ਸਿੰਘ ਗਿਲਜੀਆ ਠੇਕੇਦਾਰਾਂ ਤੋਂ ਪੈਸੇ ਵਸੂਲਣ ਲਈ ਵਿਚੋਲੇ ਵਜੋਂ ਕੰਮ ਕਰਦਾ ਸੀ। ਇਸ ਤੋਂ ਇਲਾਵਾ ਉਹ ਅਧਿਕਾਰੀਆਂ ਦੇ ਤਬਾਦਲੇ, ਗੈਰ-ਕਾਨੂੰਨੀ ਮਾਈਨਿੰਗ, ਟ੍ਰੀ ਗਾਰਡ ਖਰੀਦਣ, ਖੈਰ ਦੇ ਦਰੱਖਤਾਂ ਦੀ ਕਟਾਈ ਲਈ ਪਰਮਿਟ ਜਾਰੀ ਕਰਨ, ਹਾਈਵੇਅ ਨੇੜੇ ਸੜਕਾਂ ਬਣਾਉਣ ਲਈ ਵਪਾਰਕ ਅਦਾਰਿਆਂ ਨੂੰ ਐਨਓਸੀ ਦੇਣ ਸਮੇਤ ਵਿਭਾਗ ਦੇ ਹੋਰ ਕੰਮਾਂ ਵਿੱਚ ਰਿਸ਼ਵਤਖੋਰੀ ਦਾ ਦੋਸ਼ ਲਗਾਇਆ ਗਿਆ ਹੈ |

ਇਸਦੇ ਨਾਲ ਹੀ ਵਿਜੀਲੈਂਸ ਬਿਊਰੋ ਨੂੰ ਉਸ ਤੋਂ ਇੱਕ ਡਾਇਰੀ ਮਿਲੀ ਜਿਸ ਵਿੱਚ ਦਲਜੀਤ ਗਿਲਜੀਆ (Daljit Singh Gilzia) ਦੇ ਭ੍ਰਿਸ਼ਟਾਚਾਰ ਦੇ ਸਬੂਤ ਹਨ। ਵਿਜੀਲੈਂਸ ਨੇ ਇਸ ਤੋਂ ਪਹਿਲਾਂ ਜੰਗਲਾਤ ਦੇ ਠੇਕੇਦਾਰ ਹਰਮਿੰਦਰ ਸਿੰਘ ਹੋਮੀ ਨੂੰ ਗ੍ਰਿਫਤਾਰ ਕੀਤਾ ਸੀ। ਉਸ ਨੇ ਮੰਨਿਆ ਕਿ ਮੋਹਾਲੀ ਜ਼ਿਲ੍ਹੇ ਦੇ ਨਾਡਾ ਵਿਖੇ ਖੈਰ ਦੀ ਕਟਾਈ ਲਈ ਪਰਮਿਟ ਦੇਣ ਬਦਲੇ ਕੁਲਵਿੰਦਰ ਸਿੰਘ ਰਾਹੀਂ ਸੰਗਤ ਗਿਲਜੀਆ ਨੂੰ 5 ਲੱਖ ਰੁਪਏ ਦੀ ਰਿਸ਼ਵਤ ਦਿੱਤੀ ਗਈ ਸੀ। ਉਸ ਨੇ ਰੇਂਜ ਅਤੇ ਬਲਾਕ ਅਫਸਰ ਨਾਲ ਮਿਲ ਕੇ ਗਾਰਡ ਨੂੰ ਵੀ ਰਿਸ਼ਵਤ ਦਿੱਤੀ ਸੀ।

Exit mobile version