Sarup Chand Singla

ਸਾਬਕਾ ਵਿਧਾਇਕ ਤੇ ਭਾਜਪਾ ਬਠਿੰਡਾ ਦੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ

ਚੰਡੀਗੜ੍ਹ 21 ਜਨਵਰੀ 2023: ਸਾਬਕਾ ਵਿਧਾਇਕ ਅਤੇ ਬਠਿੰਡਾ (Bathinda) ਤੋਂ ਭਾਜਪਾ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ (Sarup Chand Singla) ਨੂੰ ਕਿਸੇ ਅਣਪਛਾਤੇ ਵਿਅਕਤੀ ਨੇ ਵੱਟਸਅੱਪ ਕਾਲ ‘ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਧਮਕੀ ਦੇਣ ਵਾਲੇ ਵਿਅਕਤੀ ਨੇ ਉਨ੍ਹਾਂ ਤੇ ਉਨ੍ਹਾਂ ਦੇ ਪਰਿਵਾਰ ਸੁਧੀਰ ਸੂਰੀ ਵਰਗੀ ਵਰਗਾ ਹਾਲ ਕਰਨ ਦੀ ਧਮਕੀ ਦਿੱਤੀ ਹੈ । ਸਰੂਪ ਚੰਦ ਸਿੰਗਲਾ ਨੇ ਇਸ ਸੰਬੰਧੀ ਪੁਲਿਸ ਨੂੰ ਸ਼ਿਕਾਇਤ ਦਿੱਤੀ ਹੈ, ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ |

Scroll to Top