Congress

ਸਾਬਕਾ ਵਿਧਾਇਕ ਅੰਗਦ ਸੈਣੀ ਮੁੜ ਤੋਂ ਕਾਂਗਰਸ ‘ਚ ਹੋਏ ਸ਼ਾਮਲ

ਚੰਡੀਗੜ੍ਹ 09 ਮਈ 2022: ਕਾਂਗਰਸ (Congress)  ਵਲੋਂ ਵਿਧਾਨ ਸਭਾ ਚੋਣਾਂ 2022 ਵਿੱਚ ਟਿਕਟ ਨਾ ਮਿਲਣ ਤੋਂ ਨਾਰਾਜ਼ ਹੋ ਕੇ ਕਾਂਗਰਸ ਨੂੰ ਅਲਵਿਦਾ ਕਹਿਣ ਵਾਲੇ ਸਾਬਕਾ ਵਿਧਾਇਕ ਅੰਗਦ ਸੈਣੀ (MLA Angad Saini) ਅੱਜ ਮੁੜ ਤੋਂ ਕਾਂਗਰਸ ‘ਚ ਸ਼ਾਮਲ ਹੋ ਗਏ । ਅੰਗਦ ਸੈਣੀ ਵਲੋਂ ਇਨ੍ਹਾਂ ਚੋਣਾਂ ‘ਚ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਸੀ। ਪੰਜਾਬ ਕਾਂਗਰਸ ਪ੍ਰਧਾਨ ਅਤੇ ਕਾਰਜਕਾਰੀ ਪ੍ਰਧਾਨ ਰਾਜਾ ਵੜਿੰਗ ਤੇ ਭਾਰਤ ਭੂਸ਼ਣ ਆਸ਼ੂ ਨੇ ਨਵਾਂਸ਼ਹਿਰ ਵਿਖੇ ਉਹਨਾਂ ਦੇ ਘਰ ਜਾ ਕੇ ਦੁਬਾਰਾ ਪਾਰਟੀ ਵਿੱਚ ਸ਼ਾਮਿਲ ਕਰਵਾਇਆ ਹੈ। ਦੱਸ ਦਈਏ ਕਿ ਅੰਗਦ ਸੈਣੀ ਦੀ ਪਤਨੀ ਉੱਤਰ ਪ੍ਰਦੇਸ਼ ‘ਚ ਭਾਜਪਾ ਵਿੱਚ ਸ਼ਾਮਿਲ ਹੋ ਗਈ ਸੀ। ਜਿਸ ਦੇ ਚੱਲਦਿਆਂ ਅੰਗਦ ਸੈਣੀ ਦੀ ਟਿਕਟ ਕੱਟੀ ਗਈ ਸੀ।

Congress

Scroll to Top