ਚੰਡੀਗੜ੍ਹ, 27 ਨਵੰਬਰ 2025: ਪੰਜਾਬ ਦੇ ਮੋਗਾ ਤੋਂ ਸਾਬਕਾ ਵਿਧਾਇਕ ਜੋਗਿੰਦਰ ਪਾਲ ਜੈਨ (Joginder Pal Jain) ਦਾ ਅੱਜ ਅੰਤਿਮ ਸਸਕਾਰ ਕਰ ਦਿੱਤਾ ਗਿਆ ਹੈ | ਇਸ ਦੌਰਾਨ ਲੋਕਾਂ ਸਮੇਤ ਵੱਖ-ਵੱਖ ਹਸਤੀਆਂ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ | ਜੋਗਿੰਦਰ ਪਾਲ ਜੈਨ ਦੇ ਪੁੱਤਰ ਅਕਸ਼ਿਤ ਜੈਨ ਨੇ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਮੁੱਖ ਅਗਨੀ ਦਿੱਤੀ |
ਇਸ ਦੌਰਾਨ ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਸਮੇਤ ਨੇ ਸਾਰਿਆਂ ਨੇ ਹੰਝੂ ਭਰੀਆਂ ਅੱਖਾਂ ਨਾਲ ਉਨ੍ਹਾਂ ਨੂੰ ਅੰਤਿਮ ਵਿਦਾਇਗੀ ਦਿੱਤੀ। ਇਸ ਦੇ ਨਾਲ ਹੀ ਲੋਕਾਂ ਨੇ ਉਨ੍ਹਾਂ ਵੱਲੋਂ ਕੀਤੇ ਕੰਮਾਂ ਨੂੰ ਵੀ ਯਾਦ ਕੀਤਾ।
ਜਿਕਰਯੋਗ ਇਹ ਕਿ ਜੋਗਿੰਦਰ ਪਾਲ ਸਿੰਘ ਤਿੰਨ ਵਾਰ ਮੋਗਾ ਤੋਂ ਵਿਧਾਇਕ ਰਹਿ ਚੁੱਕੇ ਹਨ। ਜੋਗਿੰਦਰ ਸਿੰਘ ਕਾਂਗਰਸ ਪਾਰਟੀ ਤੋਂ ਦੂਜੀ ਵਾਰ ਅਤੇ ਸ਼੍ਰੋਮਣੀ ਅਕਾਲੀ ਦਲ ਤੋਂ ਤੀਜੀ ਵਾਰ ਵਿਧਾਇਕ ਬਣੇ ਸਨ । ਦੱਸਿਆ ਜਾ ਰਿਹਾ ਹੈ ਕਿ ਜੋਗਿੰਦਰ ਪਾਲ ਲੰਮੇ ਸਮੇਂ ਤੋਂ ਬਿਮਾਰ ਸਨ। ਬੁੱਧਵਾਰ ਸਵੇਰੇ ਤਿੰਨ ਵਜੇ ਉਨ੍ਹਾਂ ਦਾ ਦਿਹਾਂਤ ਹੋ ਗਿਆ ਸੀ |