Site icon TheUnmute.com

ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਨਿਆਇਕ ਹਿਰਾਸਤ ‘ਚ ਭੇਜਿਆ, ਕਾਂਗਰਸੀ ਆਗੂਆਂ ਨੇ ਜੇਲ੍ਹ ਅੱਗੇ ਦਿੱਤਾ ਧਰਨਾ

Kulbir Singh Zira

ਚੰਡੀਗੜ੍ਹ, 17 ਅਕਤੂਬਰ 2023: ਪੰਜਾਬ ਕਾਂਗਰਸ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ (Kulbir Singh Zira) ਨੂੰ ਫਿਰੋਜ਼ਪੁਰ ਪੁਲਿਸ ਨੇ ਸਵੇਰੇ 5 ਵਜੇ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਉਸ ਨੂੰ ਘਰੋਂ ਚੁੱਕ ਲਿਆ। ਇਸ ਤੋਂ ਬਾਅਦ ਉਸ ਨੂੰ ਡਿਊਟੀ ਮੈਜਿਸਟਰੇਟ ਦੇ ਸਾਹਮਣੇ ਪੇਸ਼ ਕਰਕੇ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ। ਬੀਡੀਪੀਓ ਦਫ਼ਤਰ ਵਿੱਚ ਧਰਨਾ ਦੇਣ ਅਤੇ ਕੰਮ ਵਿੱਚ ਵਿਘਨ ਪਾਉਣ ਦੇ ਦੋਸ਼ ਵਿੱਚ ਉਨ੍ਹਾਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ।

ਇੱਕ ਅਧਿਕਾਰੀ ਨੇ ਦੱਸਿਆ, “ਜ਼ੀਰਾ ਨੂੰ ਡਿਊਟੀ ਮੈਜਿਸਟਰੇਟ ਦੇ ਸਾਹਮਣੇ ਪੇਸ਼ ਕਰਨ ਤੋਂ ਬਾਅਦ, ਡਿਊਟੀ ਮੈਜਿਸਟਰੇਟ ਨੇ ਸਾਬਕਾ ਵਿਧਾਇਕ ਨੂੰ 30 ਅਕਤੂਬਰ ਤੱਕ ਨਿਆਇਕ ਹਿਰਾਸਤ ਵਿੱਚ ਫ਼ਿਰੋਜ਼ਪੁਰ ਦੀ ਕੇਂਦਰੀ ਜੇਲ੍ਹ ‘ਚ ਭੇਜ ਦਿੱਤਾ ਹੈ।” ਪੁਲਿਸ ਨੇ ਦੱਸਿਆ ਕਿ ਕੁਲਬੀਰ ਸਿੰਘ ਜ਼ੀਰਾ ਖ਼ਿਲਾਫ਼ ਭਾਰਤੀ ਦੰਡਾਵਲੀ ਦੀਆਂ ਕਈ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਫਿਲਹਾਲ ਅਗਲੇਰੀ ਜਾਂਚ ਜਾਰੀ ਹੈ। ਰੋਹ ਵਿਚ ਆਏ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਅੱਜ ਸਵੇਰੇ ਜੇਲ੍ਹ ਅੱਗੇ ਧਰਨਾ ਦਿੰਦੇ ਹੋਏ ਰੋਸ ਪ੍ਰਦਰਸਨ ਕੀਤਾ।

ਦੱਸਿਆ ਜਾ ਰਿਹਾ ਹੈ ਕਿ ਕੁਲਬੀਰ ਜ਼ੀਰਾ (Kulbir Singh Zira) ਖੁਦ ਅੱਜ ਗ੍ਰਿਫਤਾਰੀ ਦੇਣ ਵਾਲੇ ਸਨ। ਇਸ ਬਾਰੇ ਉਸ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਕੀਤਾ ਸੀ ਕਿ ਉਹ 17 ਅਕਤੂਬਰ ਨੂੰ ਗ੍ਰਿਫਤਾਰੀ ਦੇਣਗੇ, ਜਦਕਿ ਪੁਲਿਸ ਨੇ ਪਹਿਲਾਂ ਹੀ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਹੈ।

 

Exit mobile version