ਨਹੀਂ ਰਹੇ ਸਾਬਕਾ ਵਿਧਾਇਕ ਮਾਸਟਰ ਅਜੀਤ ਸਿੰਘ ਸ਼ਾਂਤ

ਮਾਸਟਰ ਅਜੀਤ ਸਿੰਘ ਸ਼ਾਂਤ

ਚੰਡੀਗੜ੍ਹ, 29 ਮਾਰਚ 2022 : ਰਿਜ਼ਰਵ ਹਲਕਾ ਨਿਹਾਲ ਸਿੰਘ ਵਾਲਾ ਤੋਂ ਰਹਿ ਚੁੱਕੇ ਸਾਬਕਾ ਵਿਧਾਇਕ ਮਾਸਟਰ ਅਜੀਤ ਸਿੰਘ ਸ਼ਾਂਤ ਦੁਨੀਆਂ ਨੂੰ ਅਲਵਿਦਾ ਕਹਿ ਗਏ ਹਨ | ਉਹ ਕਰੀਬ 70 ਵਰ੍ਹਿਆਂ ਦੇ ਸਨ, ਉਨ੍ਹਾਂ ਦੇ ਸਪੁੱਤਰ ਰਾਜੂ ਸ਼ਾਂਤ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਸਟਰ ਅਜੀਤ ਸਿੰਘ ਸ਼ਾਂਤ ਨੂੰ ਅੱਜ ਸਵੇਰੇ ਛਾਤੀ ‘ਚ ਦਰਦ ਮਹਿਸੂਸ ਹੋਇਆ, ਜਿਨ੍ਹਾਂ ਨੂੰ ਤੁਰੰਤ ਮੈਡੀਕਲ ਇਲਾਜ ਲਈ ਦੀਪ ਹਸਪਤਾਲ ਨਿਹਾਲ ਸਿੰਘ ਵਾਲਾ ਵਿਖੇ ਲਿਜਾਇਆ ਗਿਆ ਜਿੱਥੇ ਉਨ੍ਹਾਂ ਆਪਣਾ ਆਖ਼ਰੀ ਸਾਹ ਲਿਆ।

ਦੱਸਣਯੋਗ ਹੈ ਕਿ ਕਿ ਸਾਬਕਾ ਵਿਧਾਇਕ ਮਾਸਟਰ ਅਜੀਤ ਸ਼ਾਂਤ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨੇੜਲੇ ਸਾਥੀਆਂ ਚੋਂ ਇਕ ਸਨ ਅਤੇ ਸੰਨ 2007 ਵਿਚ ਹੋਈਆਂ ਵਿਧਾਨ ਸਭਾ ਚੋਣਾਂ ਦੌਰਾਨ ਹਲਕਾ ਨਿਹਾਲ ਸਿੰਘ ਵਾਲਾ ਤੋਂ ਆਜ਼ਾਦ ਉਮੀਦਵਾਰ ਵਜੋਂ ਜਿੱਤ ਪ੍ਰਾਪਤ ਕੀਤੀ ਸੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।