Site icon TheUnmute.com

ਹਾਈਕੋਰਟ ਵਲੋਂ ਸਾਬਕਾ ਵਿਧਾਇਕ ਪਰਮਿੰਦਰ ਪਿੰਕੀ ਨੂੰ 2 ਹੋਰ ਸੁਰੱਖਿਆ ਮੁਲਾਜ਼ਮ ਦੇਣ ਦੇ ਹੁਕਮ ਜਾਰੀ

Parminder Pinki

ਚੰਡੀਗੜ੍ਹ 20 ਮਈ 2022: ਬੀਤੇ ਦਿਨ ਸਾਬਕਾ ਵਿਧਾਇਕ ਪਰਮਿੰਦਰ ਪਿੰਕੀ (Parminder Pinki) ਵੱਲੋਂ ਸੁਰੱਖਿਆ ਵਾਪਸੀ ਨੂੰ ਲੈ ਕੇ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ | ਇਸ ਦੌਰਾਨ ਉਨ੍ਹਾਂ ਨੇ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਪਹੁੰਚ ਕੇ ਦਲੀਲ ਦਿੰਦਿਆਂ ਕਿਹਾ ਕਿ ਮੈਨੂੰ ਅੱਤਵਾਦੀਆਂ ਤੋਂ ਖਤਰਾ ਹੈ।

ਇਸਦੇ ਚੱਲਦੇ ਦਾਇਰ ਪਟੀਸ਼ਨ ਨੂੰ ਲੈ ਕੇ ਹਾਈਕੋਰਟ ਨੇ 2 ਹੋਰ ਸੁਰੱਖਿਆ ਮੁਲਾਜ਼ਮ ਦੇਣ ਲਈ ਹੁਕਮ ਦਿੱਤੇ ਹਨ। ਜ਼ਿਕਰਯੋਗ ਹੈ ਕਿ ਸਾਬਕਾ ਵਿਧਾਇਕ ਪਰਮਿੰਦਰ ਪਿੰਕੀ (Parminder Pinki) ਦੀ ਸੁਰੱਖਿਆ ਵਿਚ ਪਹਿਲਾਂ 28 ਪੁਲਿਸ ਮੁਲਾਜ਼ਮ ਤੈਨਾਤ ਸਨ, ਜਿਸ ਨੂੰ ਪੰਜਾਬ ਸਰਕਾਰ ਨੇ ਵਾਪਸ ਲੈ ਲਿਆ ਸੀ। ਇਸ ਤੋਂ ਬਾਅਦ ਸਾਬਕਾ ਵਿਧਾਇਕ ਨੇ ਇਸ ਫੈਸਲੇ ਖਿਲਾਫ਼ ਹਾਈਕੋਰਟ ਦਾ ਰੁਖ ਕੀਤਾ ਸੀ |

Exit mobile version