ਚੰਡੀਗੜ੍ਹ,16 ਜਨਵਰੀ 2023: ਪੰਜਾਬ ਵਿੱਚ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ (Simarjit Singh Bains) ਨੂੰ ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਲੁਧਿਆਣਾ ਵਿੱਚ 8 ਫਰਵਰੀ 2022 ਨੂੰ ਦਰਜ ਹੋਏ ਚੋਣ ਵਿਵਾਦ ਦੇ ਮਾਮਲੇ ਵਿੱਚ ਹਾਈਕੋਰਟ ਨੇ ਉਨ੍ਹਾਂ ਨੂੰ ਰੈਗੂਲਰ ਜ਼ਮਾਨਤ ਦੇ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਸਥਾਨਕ ਪੁਲਿਸ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਡਾਬਾ ਇਲਾਕੇ ਵਿੱਚ ਚੁਣਾਵੀ ਝਗੜੇ ਦੇ ਮਾਮਲੇ ਵਿੱਚ ਸਿਮਰਜੀਤ ਬੈਂਸ (Simarjit Singh Bains) ਤੇ ਹੋਰਨਾਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਹਾਲਾਂਕਿ ਇਸ ਤੋਂ ਇਲਾਵਾ ਬੈਂਸ ਖਿਲਾਫ ਬਲਾਤਕਾਰ ਦਾ ਮਾਮਲਾ ਵੀ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਫੈਸਲਾ ਆਉਣਾ ਬਾਕੀ ਹੈ।
ਜਿਕਰਯੋਗ ਹੈ ਕਿ ਸਿਮਰਜੀਤ ਸਿੰਘ ਬੈਂਸ (52) ਨੇ ਜੁਲਾਈ 2022 ਨੂੰ ਬਲਾਤਕਾਰ ਮਾਮਲੇ ਵਿੱਚ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ। ਬੈਂਸ 44 ਸਾਲਾ ਔਰਤ ਨਾਲ ਬਲਾਤਕਾਰ ਦੇ ਮਾਮਲੇ ਵਿੱਚ ਮੁੱਖ ਮੁਲਜ਼ਮ ਹੈ। 16 ਜੁਲਾਈ 2021 ਨੂੰ ਸਥਾਨਕ ਅਦਾਲਤ ਦੀਆਂ ਹਦਾਇਤਾਂ ‘ਤੇ ਬੈਂਸ ਅਤੇ ਉਸ ਦੇ ਦੋ ਭਰਾਵਾਂ ਸਮੇਤ 5 ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਸੀ।