Site icon TheUnmute.com

ਸਾਬਕਾ MP ਪ੍ਰਭੂਨਾਥ ਸਿੰਘ ਦੋਹਰੇ ਕਤਲ ਮਾਮਲੇ ‘ਚ ਦੋਸ਼ੀ ਕਰਾਰ, ਸੁਪਰੀਮ ਕੋਰਟ ਨੇ ਪਟਨਾ ਹਾਈਕੋਰਟ ਦੇ ਫੈਸਲੇ ਨੂੰ ਬਦਲਿਆ

Prabhunath Singh

ਚੰਡੀਗੜ੍ਹ, 18 ਅਗਸਤ 2023: ਰਾਸ਼ਟਰੀ ਜਨਤਾ ਦਲ ਦੇ ਸਾਬਕਾ ਸੰਸਦ ਮੈਂਬਰ ਪ੍ਰਭੂਨਾਥ ਸਿੰਘ ਨੂੰ ਵੱਡਾ ਝਟਕਾ ਲੱਗਾ ਹੈ। ਪ੍ਰਭੂਨਾਥ ਸਿੰਘ (Prabhunath Singh) ਨੂੰ 1995 ਦੇ ਦੋਹਰੇ ਕਤਲ ਕੇਸ ਵਿੱਚ ਦੋਸ਼ੀ ਕਰਾਰ ਗਿਆ ਹੈ। ਸੁਪਰੀਮ ਕੋਰਟ ਨੇ ਹੇਠਲੀ ਅਦਾਲਤ ਅਤੇ ਪਟਨਾ ਹਾਈਕੋਰਟ ਦੇ ਬਰੀ ਕਰਨ ਦੇ ਫੈਸਲੇ ਨੂੰ ਪਲਟ ਦਿੱਤਾ ਹੈ।

ਪ੍ਰਭੂਨਾਥ ਸਿੰਘ ਦੀ ਸਜ਼ਾ ‘ਤੇ 1 ਸਤੰਬਰ ਨੂੰ ਬਹਿਸ ਹੋਵੇਗੀ। ਅਦਾਲਤ ਨੇ ਬਿਹਾਰ ਦੇ ਮੁੱਖ ਸਕੱਤਰ ਅਤੇ ਡੀਜੀਪੀ ਨੂੰ ਪ੍ਰਭੂਨਾਥ ਸਿੰਘ ਨੂੰ ਪੇਸ਼ ਕਰਨ ਲਈ ਕਿਹਾ ਹੈ। ਉਹ ਇਸ ਸਮੇਂ ਇੱਕ ਹੋਰ ਕਤਲ ਕੇਸ ਵਿੱਚ ਜੇਲ੍ਹ ਵਿੱਚ ਸਜ਼ਾ ਕੱਟ ਰਿਹਾ ਹੈ।

ਬਿਹਾਰ ਦੀ ਮਹਾਰਾਜਗੰਜ ਲੋਕ ਸਭਾ ਸੀਟ ਤੋਂ ਤਿੰਨ ਵਾਰ ਜੇਡੀਯੂ ਦੇ ਸੰਸਦ ਮੈਂਬਰ ਅਤੇ ਇੱਕ ਵਾਰ ਆਰਜੇਡੀ ਦੀ ਟਿਕਟ ‘ਤੇ ਰਹੇ ਪ੍ਰਭੂਨਾਥ ਸਿੰਘ (Prabhunath Singh) ‘ਤੇ 1995 ਵਿੱਚ ਮਸਰਖ ਵਿੱਚ ਇੱਕ ਪੋਲਿੰਗ ਬੂਥ ਨੇੜੇ 47 ਸਾਲਾ ਦਰੋਗਾ ਰਾਏ ਅਤੇ 18 ਸਾਲਾ ਰਾਜੇਂਦਰ ਰਾਏ ਦਾ ਕਤਲ ਕਰਨ ਦਾ ਦੋਸ਼ ਸੀ। ਦੋਸ਼ ਸੀ ਕਿ ਦੋਵਾਂ ਨੇ ਪ੍ਰਭੂਨਾਥ ਸਿੰਘ ਦੇ ਸਮਰਥਨ ਵਾਲੇ ਉਮੀਦਵਾਰ ਨੂੰ ਵੋਟ ਨਹੀਂ ਪਾਈ, ਇਸ ਲਈ ਉਨ੍ਹਾਂ ਦਾ ਕਤਲ ਕਰ ਦਿੱਤਾ ਗਿਆ।

2008 ਵਿੱਚ ਪਟਨਾ ਦੀ ਅਦਾਲਤ ਨੇ ਸਬੂਤਾਂ ਦੀ ਘਾਟ ਕਾਰਨ ਪ੍ਰਭੂਨਾਥ ਸਿੰਘ ਨੂੰ ਬਰੀ ਕਰ ਦਿੱਤਾ ਸੀ। 2012 ਵਿੱਚ ਪਟਨਾ ਹਾਈ ਕੋਰਟ ਨੇ ਵੀ ਹੇਠਲੀ ਅਦਾਲਤ ਦੇ ਫੈਸਲੇ ਨੂੰ ਬਰਕਰਾਰ ਰੱਖਿਆ ਸੀ। ਇਸ ਤੋਂ ਬਾਅਦ ਮ੍ਰਿਤਕ ਦੇ ਭਰਾ ਰਾਜੇਂਦਰ ਰਾਏ ਨੇ ਇਸ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ।

Exit mobile version