ਮੋਹਾਲੀ , 28 ਮਈ 2025: ਟਕਸਾਲੀ ਆਗੂ, ਸਾਬਕਾ ਰਾਜ ਸਭਾ ਅਤੇ ਲੋਕ ਸਭਾ ਸੁਖਦੇਵ ਸਿੰਘ ਢੀਂਡਸਾ (Sukhdev Singh Dhindsa) ਦਾ ਅੱਜ ਸ਼ਾਮ 5 ਵਜੇ ਦੇ ਕਰੀਬ ਦੇਹਾਂਤ ਹੋ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਸੁਖਦੇਵ ਸਿੰਘ ਢੀਂਡਸਾ ਨੇ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ 89 ਸਾਲ ਦੀ ਉਮਰ ‘ਚ ਆਖ਼ਰੀ ਸਾਹ ਲਏ | ਸੁਖਦੇਵ ਸਿੰਘ ਢੀਂਡਸਾ ਲੰਮੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ |
ਜਿਕਰਯੋਗ ਹੈ ਕਿ ਸ਼ਾਮ ਸੁਖਦੇਵ ਸਿੰਘ ਢੀਂਡਸਾ (Sukhdev Singh Dhindsa) ਨੂੰ ਭਾਰਤ ਸਰਕਾਰ ਨੇ ਸਾਲ 2019 ‘ਚ ਪਦਮ ਭੂਸ਼ਨ ਨਾਲ ਸਨਮਾਨਿਤ ਕੀਤਾ ਸੀ | ਸਾਲ 2020 ‘ਚ ਉਹ ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋ ਗਏ ਸਨ | ਇਸਦੇ ਨਾਲ ਹੀ ਸੁਖਦੇਵ ਸਿੰਘ ਢੀਂਡਸਾ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਰਹਿ ਚੁੱਕੇ ਹਨ |
ਸੁਖਦੇਵ ਸਿੰਘ ਢੀਂਡਸਾ ਦਾ ਜਨਮ 9 ਅਪ੍ਰੈਲ 1936 ਨੂੰ ਹੋਇਆ ਸੀ। ਆਪਣੇ ਲੰਮੇ ਅਤੇ ਪ੍ਰਭਾਵਸ਼ਾਲੀ ਰਾਜਨੀਤਿਕ ਕੈਰੀਅਰ ‘ਚ ਉਨ੍ਹਾਂ ਨੇ ਕਈ ਮਹੱਤਵਪੂਰਨ ਯੋਗਦਾਨ ਪਾਏ ਅਤੇ ਪੰਜਾਬ ਦੀ ਰਾਜਨੀਤੀ ‘ਚ ਆਪਣੀ ਪਛਾਣ ਬਣਾਈ। ਉਨ੍ਹਾਂ ਨੂੰ ਹਮੇਸ਼ਾ ਉਨ੍ਹਾਂ ਦੇ ਕੰਮਾਂ ਅਤੇ ਨੀਤੀਆਂ ਲਈ ਯਾਦ ਰੱਖਿਆ ਜਾਵੇਗਾ।
ਸੁਖਦੇਵ ਸਿੰਘ ਢੀਂਡਸਾ ਦੇ ਦੇਹਾਂਤ ਨੇ ਪੰਜਾਬ ਦੇ ਰਾਜਨੀਤਿਕ ਗਲਿਆਰੇ ‘ਚ ਇੱਕ ਖਲਾਅ ਪੈਦਾ ਕਰ ਦਿੱਤਾ ਹੈ। ਉਨ੍ਹਾਂ ਦੇ ਸਮਰਥਕਾਂ ਅਤੇ ਸਾਥੀ ਆਗੂਆਂ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਹੈ।
Read More: ਸਮੁੱਚੀ ਸਿੱਖ ਕੌਮ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਹੈ: ਸੁਖਦੇਵ ਸਿੰਘ ਢੀਂਡਸਾ