ਰਾਜਪੁਰਾ/ਬਨੂੜ, 17 ਅਗਸਤ 2025: ਬਨੂੜ ਸ਼ਹਿਰ ‘ਚ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਅਤੇ ਮੌਜੂਦਾ ਇਕਲੌਤੇ ਅਕਾਲੀ ਕੌਂਸਲਰ ਲਛਮਣ ਸਿੰਘ ਚੰਗੇਰਾ, ਸਾਬਕਾ ਕੌਂਸਲਰ ਅਮਨਦੀਪ ਸਿੰਘ, ਬਖਸ਼ੀਸ਼ ਸਿੰਘ ਚੰਗੇਰਾ, ਸਮਾਜ ਸੇਵੀ ਮਨੀਸ਼ ਕਟਾਰੀਆ ਅਤੇ ਏਕਮ ਜੋਤ ਸਿੰਘ ਆਪਣੇ ਸੈਂਕੜੇ ਸਾਥੀਆਂ ਸਮੇਤ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਕਾਂਗਰਸ ਪਾਰਟੀ ‘ਚ ਸ਼ਾਮਲ ਹੋ ਗਏ।
ਇਸ ਮੌਕੇ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਕਾਂਗਰਸ ਪਾਰਟੀ ਦੇ ਸੂਬਾ ਜਨਰਲ ਸਕੱਤਰ ਅਤੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ ਮਾਰੂ ਤੇ ਦਮਨਕਾਰੀ ਨੀਤੀਆਂ ਕਾਰਨ ਸੂਬੇ ਦੇ ਹਰ ਵਰਗ ਦੇ ਲੋਕ ਦੁਖੀ ਹਨ ਅਤੇ ਵਿਧਾਨ ਸਭਾ ਚੋਣਾਂ ਦੌਰਾਨ ਸੂਬੇ ‘ਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ |
ਅੱਜ ਸਾਬਕਾ ਨਗਰ ਕੌਂਸਲ ਪ੍ਰਧਾਨ ਅਤੇ ਮੌਜੂਦਾ ਕੌਂਸਲਰ ਲਛਮਣ ਸਿੰਘ ਚੰਗੇਰਾ ਆਪਣੇ ਸੈਂਕੜੇ ਸਾਥੀਆਂ ਸਮੇਤ ਕਾਂਗਰਸ ਪਾਰਟੀ ‘ਚ ਸ਼ਾਮਲ ਹੋ ਗਏ। ਉਨ੍ਹਾਂ ਕਿਹਾ ਕਿ ਇਨ੍ਹਾਂ ਦੇ ਪਾਰਟੀ ‘ਚ ਸ਼ਾਮਲ ਹੋਣ ਨਾਲ ਸ਼ਹਿਰ ‘ਚ ਕਾਂਗਰਸ ਪਾਰਟੀ ਨੂੰ ਭਰਵਾਂ ਹੁੰਗਾਰਾ ਮਿਲੇਗਾ।
ਇਸ ਮੌਕੇ ਵਿਸ਼ੇਸ਼ ਤੌਰ ‘ਤੇ ਪਹੁੰਚੇ ਹਲਕਾ ਡੇਰਾਬਸੀ ਤੇ ਕਾਂਗਰਸ ਪਾਰਟੀ ਦੇ ਇੰਚਾਰਜ ਦੀਪਇੰਦਰ ਸਿੰਘ ਢਿੱਲੋਂ ਕਹਿਣਾ ਹੈ ਕਿ ਕੇਜਰੀਵਾਲ ਤੇ ਸਮੁੱਚੀ ਆਮ ਆਦਮੀ ਪਾਰਟੀ ਦੀ ਸਾਰੀ ਰਾਜਨੀਤੀ ਝੂਠ ‘ਤੇ ਟਿਕੀ ਹੋਈ ਹੈ | ਕਾਂਗਰਸ ਪਾਰਟੀ ‘ਚ ਸ਼ਾਮਲ ਹੋਣ ਵਾਲੇ ਆਗੂਆਂ ਨੂੰ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਸਿਰ ਪਾਓ ਦੇ ਕੇ ਸਨਮਾਨਿਤ ਕੀਤਾ ਅਤੇ ਵਿਸ਼ਵਾਸ ਦਵਾਇਆ ਕਿ ਪਾਰਟੀ ‘ਚ ਉਨ੍ਹਾਂ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ।
ਇਸ ਮੌਕੇ ਜਗਤਾਰ ਸਿੰਘ ਕੰਬੋਜ ਪ੍ਰਧਾਨ ਨਗਰ ਕੌਂਸਲ ਬਨੂੜ,ਹਰਪ੍ਰੀਤ ਸਿੰਘ ਸੋਨਿਕ ਪ੍ਰਧਾਨ ਯੂਥ ਕਾਂਗਰਸ ਬਨੂੜ ਸ਼ਹਿਰੀ, ਗੁਰਮੇਲ ਸਿੰਘ ਸਾਬਕਾ ਕੌਂਸਲਰ, ਯਾਦਵਿੰਦਰ ਸ਼ਰਮਾ,ਕੌਂਸਲਰ ਸੋਨੀ ਸੰਧੂ, ਧਰਮਵੀਰ ਸ਼ੈਲੀ ਝਿਊਰਮਜਾਰਾ,ਭਾਗ ਸਿੰਘ, ਬੀਰ ਚੰਦ ਬਨੂੜ ਤੋਂ ਇਲਾਵਾ ਹੋਰ ਬਹੁਤ ਸਾਰੇ ਪਾਰਟੀ ਦੇ ਆਗੂ ਤੇ ਵਰਕਰ ਹਾਜ਼ਰ ਸਨ।
Read More: ਵੱਡੀ ਖ਼ਬਰ : ਸ਼੍ਰੋਮਣੀ ਅਕਾਲੀ ਦਲ ਦੋ ਹਿੱਸਿਆਂ ‘ਚ ਵੰਡਿਆ, ਭਰਤੀ ਕਮੇਟੀ ਨੇ ਇਸ ਆਗੂ ਨੂੰ ਬਣਾਇਆ ਪ੍ਰਧਾਨ