Site icon TheUnmute.com

ਸਾਬਕਾ PM ਮਨਮੋਹਨ ਸਿੰਘ ਵੱਲੋਂ PM ਮੋਦੀ ਦੀ ਆਲੋਚਨਾ, ਅਗਨੀਵੀਰ ਯੋਜਨਾ ‘ਤੇ ਚੁੱਕੇ ਸਵਾਲ

Manmohan Singh

ਚੰਡੀਗੜ੍ਹ, 30 ਮਈ 2024: ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ (Manmohan Singh) ਨੇ ਅੱਜ ਪੰਜਾਬ ਦੇ ਲੋਕਾਂ ਨੂੰ ਚਿੱਠੀ ਲਿਖ ਕੇ ਆਪਣੀ ਪਾਰਟੀ ਦੀ ਤਾਰੀਫ਼ ਕੀਤੀ ਹੈ ਅਤੇ ਉਨ੍ਹਾਂ ਨੇ ਜਨਤਾ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਤਿੱਖੇ ਹਮਲੇ ਕੀਤੇ ਅਤੇ ਉਨ੍ਹਾਂ ‘ਤੇ ਚੋਣ ਪ੍ਰਚਾਰ ਦੌਰਾਨ ‘ਨਫ਼ਰਤ ਭਰੇ ਭਾਸ਼ਣ’ ਦੇ ਕੇ ਜਨਤਕ ਚਰਚਾ ਅਤੇ ਪ੍ਰਧਾਨ ਮੰਤਰੀ ਦੇ ਅਹੁਦੇ ਦੀ ਮਰਿਆਦਾ ਨੂੰ ਠੇਸ ਪਹੁੰਚਾਉਣ ਦਾ ਦੋਸ਼ ਲਗਾਇਆ।

1 ਜੂਨ ਨੂੰ ਲੋਕ ਸਭਾ ਚੋਣਾਂ ਦੇ ਸੱਤਵੇਂ ਪੜਾਅ ਤੋਂ ਪਹਿਲਾਂ ਪੰਜਾਬ ਦੇ ਵੋਟਰਾਂ ਨੂੰ ਅਪੀਲ ਕਰਦਿਆਂ ਸਿੰਘ ਨੇ ਕਿਹਾ ਕਿ ਸਿਰਫ ਕਾਂਗਰਸ ਹੀ ਵਿਕਾਸ-ਮੁਖੀ ਅਗਾਂਹਵਧੂ ਭਵਿੱਖ ਨੂੰ ਯਕੀਨੀ ਬਣਾ ਸਕਦੀ ਹੈ, ਜਿੱਥੇ ਲੋਕਤੰਤਰ ਅਤੇ ਸੰਵਿਧਾਨ ਦੀ ਰੱਖਿਆ ਕੀਤੀ ਜਾਵੇਗੀ।

ਮਨਮੋਹਨ ਸਿੰਘ (Manmohan Singh) ਨੇ ਅਗਨੀਵੀਰ ਯੋਜਨਾ ਨੂੰ ਲਾਗੂ ਕਰਨ ਲਈ ਭਾਜਪਾ ਸਰਕਾਰ ਦੀ ਆਲੋਚਨਾ ਕੀਤੀ । ਪੰਜਾਬ ਦੇ ਵੋਟਰਾਂ ਨੂੰ ਲਿਖੇ ਪੱਤਰ ਵਿੱਚ ਉਨ੍ਹਾਂ ਕਿਹਾ ਕਿ ਭਾਜਪਾ ਸੋਚਦੀ ਹੈ ਕਿ ਦੇਸ਼ ਭਗਤੀ, ਬਹਾਦਰੀ ਅਤੇ ਸੇਵਾ ਦਾ ਮੁੱਲ ਸਿਰਫ਼ ਚਾਰ ਸਾਲ ਹੈ। ਇਹ ਉਨ੍ਹਾਂ ਦਾ ਜਾਅਲੀ ਰਾਸ਼ਟਰਵਾਦ ਦਰਸਾਉਂਦਾ ਹੈ।

ਪ੍ਰਧਾਨ ਮੰਤਰੀ ਮੋਦੀ ਦੀ ਆਲੋਚਨਾ ਕਰਦਿਆਂ ਮਨਮੋਹਨ ਸਿੰਘ ਨੇ ਕਿਹਾ ਕਿ ਮੈਂ ਇਸ ਚੋਣ ਪ੍ਰਚਾਰ ਦੌਰਾਨ ਸਿਆਸੀ ਚਰਚਾਵਾਂ ‘ਤੇ ਨੇੜਿਓਂ ਨਜ਼ਰ ਰੱਖ ਰਿਹਾ ਹਾਂ। ਪ੍ਰਧਾਨ ਮੰਤਰੀ ਮੋਦੀ ਨੇ ਸਭ ਤੋਂ ਵੱਧ ਨਫ਼ਰਤ ਭਰੇ ਭਾਸ਼ਣ ਦਿੱਤੇ ਹਨ, ਜੋ ਪੂਰੀ ਤਰ੍ਹਾਂ ਵੰਡਣ ਵਾਲੇ ਹਨ ਅਤੇ ਇਸ ਤਰ੍ਹਾਂ ਪ੍ਰਧਾਨ ਮੰਤਰੀ ਦੇ ਅਹੁਦੇ ਦੀ ਸ਼ਾਨ ਨੂੰ ਵੀ ਘਟਾਇਆ ਹੈ।

ਮਨਮੋਹਨ ਸਿੰਘ ਨੇ ਕਿਹਾ ਕਿ ਅੱਜ ਤੱਕ ਮੈਂ ਕਦੇ ਵੀ ਕਿਸੇ ਪ੍ਰਧਾਨ ਮੰਤਰੀ ਨੂੰ ਸਮਾਜ ਦੇ ਕਿਸੇ ਵਿਸ਼ੇਸ਼ ਵਰਗ ਜਾਂ ਵਿਰੋਧੀ ਧਿਰ ਨੂੰ ਨਿਸ਼ਾਨਾ ਬਣਾਉਣ ਲਈ ਅਜਿਹੇ ਨਫ਼ਰਤ ਭਰੇ, ਗੈਰ-ਸੰਸਦੀ ਅਤੇ ਰੁੱਖੇ ਸ਼ਬਦਾਂ ਦੀ ਵਰਤੋਂ ਕਰਦਿਆਂ ਨਹੀਂ ਦੇਖਿਆ।

ਮਨਮੋਹਨ ਨੇ ਇਹ ਵੀ ਕਿਹਾ ਕਿ ਪੀਐਮ ਮੋਦੀ ਨੇ ਵੀ ਮੇਰੇ ਨਾਂ ‘ਤੇ ਕੁਝ ਗਲਤ ਬਿਆਨ ਦਿੱਤੇ ਹਨ। ਮੈਂ ਆਪਣੀ ਜ਼ਿੰਦਗੀ ਵਿੱਚ ਕਦੇ ਵੀ ਇੱਕ ਭਾਈਚਾਰੇ ਨੂੰ ਦੂਜੇ ਤੋਂ ਵੱਖ ਨਹੀਂ ਕੀਤਾ। ਇਹ ਸਿਰਫ਼ ਭਾਜਪਾ ਦਾ ਕਾਪੀਰਾਈਟ ਹੈ। ਮੋਦੀ ਨੇ ਮਨਮੋਹਨ ਸਿੰਘ ‘ਤੇ ਦੋਸ਼ ਲਾਇਆ ਸੀ ਕਿ ਦੇਸ਼ ਦੇ ਵਸੀਲਿਆਂ ‘ਤੇ ਪਹਿਲਾ ਹੱਕ ਮੁਸਲਮਾਨਾਂ ਦਾ ਹੈ।

Exit mobile version