Site icon TheUnmute.com

ਲਤਾ ਮੰਗੇਸ਼ਕਰ ਦੇ ਦੇਹਾਂਤ ‘ਤੇ ਭਾਵੁਕ ਹੋਏ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ

Former Prime Minister Manmohan Singh

ਚੰਡੀਗੜ੍ਹ 06 ਫਰਵਰੀ 2022: ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ (Manmohan Singh) ਨੇ ਸੰਗੀਤ ਮਹਾਰਾਣੀ ਭਾਰਤ ਰਤਨ ਲਤਾ ਮੰਗੇਸ਼ਕਰ (Lata Mangeshkar) ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ | ਮਨਮੋਹਨ ਸਿੰਘ ਨੇ ਕਿਹਾ ਕਿ ਭਾਰਤ ਨੇ ਇਕ ਮਹਾਨ ਬੇਟੀ ਨੂੰ ਗੁਆ ਦਿੱਤਾ ਹੈ। ਉਹ “ਭਾਰਤ ਦੀ ਨਾਈਟਿੰਗੇਲ” ਸੀ ਅਤੇ ਉਸਨੇ ਆਪਣੇ ਗੀਤਾਂ ਰਾਹੀਂ ਦੇਸ਼ ਦੇ ਸੱਭਿਆਚਾਰਕ ਏਕੀਕਰਨ ‘ਚ ਵੱਡਾ ਯੋਗਦਾਨ ਪਾਇਆ। ਉਨ੍ਹਾਂ ਦਾ ਜਾਣਾ ਸਾਡੇ ਦੇਸ਼ ਲਈ ਬਹੁਤ ਵੱਡਾ ਘਾਟਾ ਹੈ ਅਤੇ ਇਸ ਖਲਾਅ ਨੂੰ ਭਰਨਾ ਅਸੰਭਵ ਹੋਵੇਗਾ।

ਇਸ ਦੌਰਾਨ ਮਨਮੋਹਨ ਸਿੰਘ ਨੇ ਕਿਹਾ ਕਿ ਮੈਂ ਅਤੇ ਮੇਰੀ ਪਤਨੀ ਲਤਾ ਜੀ ਦੇ ਪਰਿਵਾਰਕ ਮੈਂਬਰਾਂ ਨਾਲ ਦਿਲ ਤੋਂ ਹਮਦਰਦੀ ਪ੍ਰਗਟ ਕਰਦੇ ਹਾਂ ਅਤੇ ਅਸੀਂ ਵਿਛੜੀ ਆਤਮਾ ਦੀ ਸ਼ਾਂਤੀ ਲਈ ਪਰਮਾਤਮਾ ਅੱਗੇ ਅਰਦਾਸ ਕਰਦੇ ਹਾਂ। ਜ਼ਿਕਰਯੋਗ ਹੈ ਕਿ ਲਤਾ ਮੰਗੇਸ਼ਕਰ ਦੀ ਐਤਵਾਰ ਨੂੰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ‘ਚ ਮੌਤ ਹੋ ਗਈ ਸੀ। ਉਹ 92 ਸਾਲ ਦੇ ਸਨ। ਉਹ ਕੋਰੋਨਾ ਨਾਲ ਸੰਕਰਮਿਤ ਹੋਣ ਤੋਂ ਬਾਅਦ ਕੁਝ ਸਮੇਂ ਤੋਂ ਬ੍ਰੀਚ ਕੈਂਡੀ ਹਸਪਤਾਲ ‘ਚ ਇਲਾਜ ਅਧੀਨ ਸੀ।

Exit mobile version