Dr. Manmohan Singh

Dr. Manmohan Singh: ਭਾਰਤ ਦੇ ਸਾਬਕਾ PM ਡਾ. ਮਨਮੋਹਨ ਸਿੰਘ ਦਾ ਹੋਇਆ ਦਿਹਾਂਤ

ਚੰਡੀਗੜ੍ਹ, 26 ਦਸੰਬਰ 2024: ਦੇਸ਼ ਦੇ 14ਵੇਂ ਪ੍ਰਧਾਨ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਡਾ. ਮਨਮੋਹਨ ਸਿੰਘ (Dr. Manmohan Singh) ਦਾ 92 ਸਾਲ ਦੀ ਉਮਰ ‘ਚ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦੇ ਦਿਹਾਂਤ ਨਾਲ ਪੂਰੇ ਦੇਸ਼ ‘ਚ ਸੋਗ ਦੀ ਲਹਿਰ ਹੈ। ਕਾਂਗਰਸ ਪਾਰਟੀ ਨੇ ਆਪਣੇ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਹਨ।

ਡਾ.ਮਨਮੋਹਨ ਸਿੰਘ ਨੂੰ ਸਾਹ ਲੈਣ ‘ਚ ਤਕਲੀਫ਼ ਹੋਣ ਤੋਂ ਬਾਅਦ ਉਨ੍ਹਾਂ ਨੂੰ ਏਮਜ਼ ‘ਚ ਭਰਤੀ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਨੇ ਆਖਰੀ ਸਾਹ ਲਏ | ਡਾ.ਮਨਮੋਹਨ ਸਿੰਘ ਨੇ ਦੇਸ਼ ਦੇ 14ਵੇਂ ਪ੍ਰਧਾਨ ਮੰਤਰੀ ਵਜੋਂ ਅਤੇ ਲਗਾਤਾਰ ਦੋ ਵਾਰ ਸੰਯੁਕਤ ਪ੍ਰਗਤੀਸ਼ੀਲ ਗਠਜੋੜ (ਯੂਪੀਏ) ਸਰਕਾਰ ਦੀ ਅਗਵਾਈ ਕੀਤੀ ਹੈ । ਡਾ.ਮਨਮੋਹਨ ਸਿੰਘ 2004 ਤੋਂ 2014 ਤੱਕ ਪ੍ਰਧਾਨ ਮੰਤਰੀ ਰਹੇ ਅਤੇ ਡਾ.ਮਨਮੋਹਨ ਸਿੰਘ ਰਿਜ਼ਰਵ ਬੈਂਕ ਦੇ ਗਵਰਨਰ ਵੀ ਰਹੇ।

ਡਾ.ਮਨਮੋਹਨ ਸਿੰਘ ਦੇ ਦਿਹਾਂਤ ਨਾਲ ਪੂਰੇ ਦੇਸ਼ ‘ਚ ਸੋਗ ਦੀ ਲਹਿਰ ਹੈ। ਕਾਂਗਰਸ ਪਾਰਟੀ ਨੇ ਆਪਣੇ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਹਨ। ਦਿੱਲੀ ਕਾਂਗਰਸ ਦੇ ਅਧਿਕਾਰਤ ਐਕਸ ਹੈਂਡਲ ‘ਤੇ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਦਿਹਾਂਤ ਦੀ ਪੁਸ਼ਟੀ ਕੀਤੀ ਹੈ। ਇਸ ਤੋਂ ਇਲਾਵਾ ਕਈ ਸੀਨੀਅਰ ਕਾਂਗਰਸੀ ਆਗੂਆਂ ਨੇ ਵੀ ਆਪਣੇ ਸੋਸ਼ਲ ਮੀਡੀਆ ਹੈਂਡਲ ‘ਤੇ ਡਾ: ਮਨਮੋਹਨ ਸਿੰਘ ਦੇ ਦਿਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

Read More: ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਦੀ ਮਿਸਾਲ ਦੁਨੀਆਂ ‘ਚ ਕਿਧਰੇ ਨਹੀਂ: ਪੰਜਾਬ ਰਾਜਪਾਲ

Scroll to Top