Jasvir Singh Garhi

ਪੰਜਾਬ BSP ਦੇ ਸਾਬਕਾ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਨੇ ‘ਆਪ’ ਦਾ ਫੜਿਆ ਪੱਲਾ

ਚੰਡੀਗੜ੍ਹ, 01 ਜਨਵਰੀ 2025: ਪੰਜਾਬ ਬਹੁਜਨ ਸਮਾਜ ਪਾਰਟੀ ਦੇ ਸਾਬਕਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ (Jasvir Singh Garhi) ਨੂੰ ਬਹੁਜਨ ਸਮਾਜ ਪਾਰਟੀ ਤੋਂ ਬਰਖਾਸਤ ਕੀਤੇ ਜਸਬੀਰ ਸਿੰਘ ਗੜ੍ਹੀ ਨੇ ਅੱਜ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ ਹੈ | ਜਸਵੀਰ ਸਿੰਘ ਗੜ੍ਹੀ ਬੁੱਧਵਾਰ ਨੂੰ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਜਸਵੀਰ ਸਿੰਘ ਗੜ੍ਹੀ ਨੂੰ ਪਾਰਟੀ ‘ਚ ਸ਼ਾਮਲ ਕਰਵਾਇਆ ਹੈ ।

ਜਿਕਰਯੋਗ ਹੈ ਕਿ ਜਸਬੀਰ ਸਿੰਘ ਗੜ੍ਹੀ (Jasvir Singh Garhi) ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਬਹੁਜਨ ਸਮਾਜ ਪਾਰਟੀ ਤੋਂ ਬਾਹਰ ਕਰ ਦਿੱਤਾ ਸੀ। ਇਹ ਹੁਕਮ ਬਹੁਜਨ ਸਮਾਜ ਪਾਰਟੀ ਦੀ ਪ੍ਰਧਾਨ ਕੁਮਾਰੀ ਮਾਇਆਵਤੀ ਨੇ ਜਾਰੀ ਕੀਤਾ ਸੀ। ਜਸਬੀਰ ਸਿੰਘ ਗੜ੍ਹੀ 2019 ਤੋਂ ਬਸਪਾ ਪ੍ਰਧਾਨ ਦੀ ਜ਼ਿੰਮੇਵਾਰੀ ਨਿਭਾ ਰਹੇ ਸਨ।

ਇਸਦੇ ਨਾਲ ਹੀ ਸਾਲ 2022 ‘ਚ ਉਨ੍ਹਾਂ ਦੀ ਪ੍ਰਧਾਨਗੀ ਹੇਠ ਵਿਧਾਨ ਸਭਾ ਚੋਣਾਂ ਲੜੀਆਂ ਗਈਆਂ ਸਨ। ਇਸ ਚੋਣ ‘ਚ ਪਾਰਟੀ ਨੇ ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਕੀਤਾ ਸੀ। ਉਨ੍ਹਾਂ ਦੀ ਪ੍ਰਧਾਨਗੀ ਹੇਠ ਬਸਪਾ ਜਨਰਲ ਸਕੱਤਰ ਨਛੱਤਰ ਪਾਲ ਸਿੰਘ ਨਵਾਂਸ਼ਹਿਰ ਤੋਂ ਜੇਤੂ ਰਹੇ। ਇਸ ਦੇ ਨਾਲ ਹੀ ਉਹ ਖੁਦ ਫਗਵਾੜਾ ਤੋਂ ਵਿਧਾਨ ਸਭਾ ਚੋਣ ਲੜ ਚੁੱਕੇ ਹਨ 31232 ਵੋਟਾਂ (24.41%) ਨਾਲ ਤੀਜੇ ਸਥਾਨ ‘ਤੇ ਰਹੇ।

Read More: Holiday In Punjab: ਪੰਜਾਬ ਦੇ ਇਸ ਜ਼ਿਲ੍ਹੇ ‘ਚ ਕੱਲ੍ਹ ਛੁੱਟੀ ਦਾ ਐਲਾਨ, ਜਾਣੋ ਕਾਰਨ

Scroll to Top