ਡਾ. ਮਨਮੋਹਨ ਸਿੰਘ

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਭਾਜਪਾ ‘ਤੇ ਸਾਧੇ ਨਿਸ਼ਾਨੇ

ਚੰਡੀਗੜ੍ਹ 17 ਫਰਵਰੀ 2022: ਪੰਜਾਬ ‘ਚ ਵਿਧਾਨ ਸਭਾ ਚੋਣਾਂ ‘ਚ ਕੁਝ ਹੀ ਦਿਨ ਬਾਕੀ ਹਨ | ਜਿਸੇ ਚੱਲਦੇ ਚੋਣ ਪ੍ਰਚਾਰ ਜ਼ੋਰਾਂ ਸ਼ੋਰਾਂ ਤੇ ਚਲ ਰਹੇ ਹਨ | ਪੀਐੱਮ ਮੋਦੀ ਅੱਜ ਅਬਹੋਰ ਵਿਖੇ ਭਾਜਪਾ ਦੇ ਹੱਕ ‘ਚ ਚੋਣ ਪ੍ਰਚਾਰ ਕਰ ਰਹੇ ਹਨ | ਇਸ ਦੌਰਾਨ ਸਾਬਕਾ ਪ੍ਰਧਾਨ ਮੰਤਰੀ ਅਤੇ ਕਾਂਗਰਸ ਨੇਤਾ ਡਾ. ਮਨਮੋਹਨ ਸਿੰਘ ਦਾ ਕਹਿਣਾ ਹੈ ਕਿ ਲੋਕ ਸਾਡੇ (ਕਾਂਗਰਸ) ਦੇ ਚੰਗੇ ਕੰਮ ਨੂੰ ਯਾਦ ਕਰ ਰਹੇ ਹਨ |

ਡਾ. ਮਨਮੋਹਨ ਸਿੰਘ ਨੇ ਭਾਜਪਾ ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਭਾਜਪਾ ਨੇ ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ ਦੇ ਮੁੱਦੇ ‘ਤੇ ਪੰਜਾਬ ਦੇ ਮੁੱਖ ਮੰਤਰੀ ਅਤੇ ਰਾਜ ਦੇ ਲੋਕਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਨੇ ਕਿਹਾ ਕਿ ਅਮੀਰ ਲੋਕ ਹੋਰ ਅਮੀਰ ਹੋ ਰਹੇ ਹਨ ਜਦੋਂ ਕਿ ਗਰੀਬ ਲੋਕ ਹੋਰ ਗਰੀਬ ਹੋ ਰਹੇ ਹਨ | ਉਨ੍ਹਾਂ ਦਾ ਕਹਿਣਾ ਸੀ ਕਿ ਸਿਆਸਤਦਾਨਾਂ ਨੂੰ ਜੱਫੀ ਪਾਉਣ ਨਾਲ ਜਾਂ ਬਿਨਾਂ ਸੱਦੇ ਬਿਰਯਾਨੀ ਖਾਣ ਨਾਲ ਰਿਸ਼ਤੇ ਨਹੀਂ ਸੁਧਰਦੇ । ਉਨ੍ਹਾਂ ਕਿਹਾ ਭਾਜਪਾ ਸਰਕਾਰ ਦਾ ਰਾਸ਼ਟਰਵਾਦ ਬ੍ਰਿਟਿਸ਼ ਦੀ ਪਾੜੋ ਅਤੇ ਰਾਜ ਕਰੋ ਦੀ ਨੀਤੀ ‘ਤੇ ਅਧਾਰਤ ਹੈ।

Scroll to Top