Site icon TheUnmute.com

ਪੰਜਾਬ ਦੇ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਈਡੀ ਵੱਲੋਂ ਗ੍ਰਿਫਤਾਰ

Sadhu Singh Dharamsot

ਚੰਡੀਗੜ੍ਹ 15 ਜਨਵਰੀ 2024: ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਦੇ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ (Sadhu Singh Dharamsot) ਨੂੰ ਗ੍ਰਿਫਤਾਰ ਕੀਤਾ ਹੈ। ਦੱਸਿਆ ਜਾ ਰਿਹਾ ਕਿ ਧਰਮਸੋਤ ਨੂੰ ਈਡੀ ਦੀ ਜਲੰਧਰ ਯੂਨਿਟ ਨੇ ਜੰਗਲਾਤ ਘਪਲੇ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਪੁੱਛਗਿੱਛ ਲਈ ਬੁਲਾਇਆ ਸੀ। ਜਿੱਥੇ ਜਵਾਬ ਤੋਂ ਸੰਤੁਸ਼ਟ ਨਾ ਹੋਣ ‘ਤੇ ਈਡੀ ਨੇ ਇਹ ਕਾਰਵਾਈ ਕੀਤੀ। ਦੇਰ ਸ਼ਾਮ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਗਿਆ।

ਨਵੰਬਰ 2023 ਵਿਚ ਹੀ ਸਾਧੂ ਸਿੰਘ ਧਰਮਸੋਤ ਤੋਂ ਇਲਾਵਾ ਈਡੀ ਨੇ ਸੰਗਤ ਸਿੰਘ ਗਿਲਜੀਆ, ਜੰਗਲਾਤ ਵਿਭਾਗ ਦੇ ਕੁਝ ਠੇਕੇਦਾਰਾਂ ਅਤੇ ਉਨ੍ਹਾਂ ਦੇ ਨਜ਼ਦੀਕੀ ਰਿਸ਼ਤੇਦਾਰਾਂ ਦੇ ਘਰਾਂ ‘ਤੇ ਛਾਪੇਮਾਰੀ ਕੀਤੀ ਸੀ। ਈਡੀ ਧਰਮਸੋਤ ਦੇ ਨਜ਼ਦੀਕੀ ਸਹਿਯੋਗੀ ਅਤੇ ਜੰਗਲਾਤ ਵਿਭਾਗ ਦੇ ਠੇਕੇਦਾਰ ਹਰਮੋਹਿੰਦਰ ਸਿੰਘ, ਖੰਨਾ ਸਥਿਤ ਨਜ਼ਦੀਕੀ ਸਹਿਯੋਗੀ ਅਤੇ ਕੁਝ ਅਧਿਕਾਰੀਆਂ ਵਿਰੁੱਧ ਕਾਰਵਾਈ ਕਰ ਸਕਦੀ ਹੈ।

ਪੰਜਾਬ ਵਿੱਚ ਭਗਵੰਤ ਮਾਨ ਦੀ ਸਰਕਾਰ ਆਉਣ ਤੋਂ ਬਾਅਦ ਵਿਜੀਲੈਂਸ ਵਿਭਾਗ ਨੇ ਮਾਮਲਾ ਦਰਜ ਕਰਕੇ ਸਾਧੂ ਸਿੰਘ ਧਰਮਸੋਤ ਸਮੇਤ ਉਕਤ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਮਾਮਲੇ ਵਿੱਚ ਸੰਗਤ ਸਿੰਘ ਗਿਲਜੀਆ ਦਾ ਨਾਂ ਵੀ ਐਫਆਈਆਰ ਵਿੱਚ ਸ਼ਾਮਲ ਕੀਤਾ ਗਿਆ ਸੀ। ਫਿਲਹਾਲ ਉਹ ਜ਼ਮਾਨਤ ‘ਤੇ ਬਾਹਰ ਹੈ। ਪੰਜਾਬ ਵਿਜੀਲੈਂਸ ਦੇ ਰਾਡਾਰ ‘ਤੇ ਆਉਣ ਤੋਂ ਬਾਅਦ ਈਡੀ ਦਾ ਧਿਆਨ ਧਰਮਸੋਤ ਅਤੇ ਗਿਲਜੀਆਂ ਵੱਲ ਖਿੱਚਿਆ ਗਿਆ ਸੀ। ਈਡੀ ਨੇ ਵਿਜੀਲੈਂਸ ਨੂੰ ਆਦੇਸ਼ ਭੇਜ ਕੇ ਜਾਂਚ ਨਾਲ ਸਬੰਧਤ ਦਸਤਾਵੇਜ਼ ਅਤੇ ਜਾਂਚ ਰਿਪੋਰਟਾਂ ਮੰਗੀਆਂ ਸਨ।

Exit mobile version