Site icon TheUnmute.com

ਪੰਜਾਬ ਕਾਂਗਰਸ ਦੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਸਿੰਘ ਮਾਈਨਿੰਗ ਮਾਮਲੇ ‘ਚ ਗ੍ਰਿਫਤਾਰ

MLA Joginder Pal

ਚੰਡੀਗੜ੍ਹ 17 ਜੂਨ 2022: ਇਸ ਸਮੇ ਦੀ ਵੱਡੀ ਖ਼ਬਰ ਪੰਜਾਬ ਕਾਂਗਰਸ ਦੇ ਆਗੂ ਅਤੇ ਸਾਬਕਾ ਵਿਧਾਇਕ ਜੋਗਿੰਦਰ ਪਾਲ (MLA Joginder Pal ) ਨੂੰ ਮਾਈਨਿੰਗ ਮਾਮਲੇ ‘ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਜਿਕਰਯੋਗ ਇਹ ਕਿ ਜੋਗਿੰਦਰ ਪਾਲ ਨੇ ਭੋਆ ਤੋਂ 2017 ਦੀਆਂ ਵਿਧਾਨ ਸਭਾ ਚੋਣਾਂ ਜਿੱਤੀਆਂ ਸਨ ਅਤੇ ਸਨ ਅਤੇ 2022 ਦੀਆਂ ਚੋਣਾਂ ਵਿਚ ਉਨ੍ਹਾਂ ਨੂੰ ਹਾਰ ਮਿਲੀ |

ਦੱਸਿਆ ਜਾ ਰਿਹਾ ਹੈ ਕਿ ਪਠਾਨਕੋਟ ਦੇ ਇਸ ਇਲਾਕੇ ਵਿਚ ਵੱਡੇ ਪੱਧਰ ’ਤੇ ਮਾਈਨਿੰਗ ਹੁੰਦੀ ਹੈ । ਜੋਗਿੰਦਰ ਪਾਲ ਨੇ ਇਕ ਜਨਤਕ ਪ੍ਰੋਗਰਾਮ ਵਿਚ ਸਵਾਲ ਪੁੱਛਣ ‘ਤੇ ਇਕ ਨੌਜਵਾਨ ਨੂੰ ਥੱਪੜ ਮਾਰਿਆ, ਜਿਸਦੀ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਸੁਰਖੀਆਂ ਵਿਚ ਸਨ । ਜੋਗਿੰਦਰ ਪਾਲ ਪ੍ਰਤਾਪ ਸਿੰਘ ਬਾਜਵਾ ਦੇ ਕਰੀਬੀ ਦੱਸੇ ਜਾਂਦੇ ਹਨ।

Exit mobile version