July 2, 2024 6:39 pm
Sunil Jakhar

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਕਾਂਗਰਸ ਪਾਰਟੀ ਨੂੰ ਕਿਹਾ ਅਲਵਿਦਾ

ਚੰਡੀਗੜ੍ਹ 14 ਮਈ 2022: ਪੰਜਾਬ ਕਾਗਰਸ (Punjab Congress) ਪਾਰਟੀ ਨੂੰ ਅੱਜ ਇੱਕ ਵੱਡਾ ਝਟਕਾ ਮਿਲਿਆ | ਸੁਨੀਲ ਜਾਖੜ (Sunil Jakhar) ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ | ਇਸ ਦੌਰਾਨ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਤੋਂ ਕਾਂਗਰਸ ਹਟਾਉਣ ਦੇ ਕੁਝ ਘੰਟਿਆਂ ਬਾਅਦ ਹੀ ਅੱਜ ਯਾਨੀ ਸ਼ਨੀਵਾਰ ਨੂੰ ਪਾਰਟੀ ਤੋਂ ਅਸਤੀਫਾ ਦੇ ਦਿੱਤਾ। ਜਾਖੜ ਉਦੋਂ ਤੋਂ ਹੀ ਕਾਂਗਰਸ ਲੀਡਰਸ਼ਿਪ ਤੋਂ ਨਾਰਾਜ਼ ਸਨ ਜਦੋਂ ਤੋਂ ਪਾਰਟੀ ਨੇ ਉਨ੍ਹਾਂ ਖਿਲਾਫ ਕਥਿਤ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਕਾਰਵਾਈ ਕੀਤੀ ਸੀ।

ਜਿਕਰਯੋਗ ਹੈ ਕਿ ਕਾਂਗਰਸ (Congress) ਦੀ ਅਨੁਸਾਸ਼ਨੀ ਕਮੇਟੀ ਦੇ ਵੱਲੋਂ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਲੀਡਰ ਸੁਨੀਲ ਜਾਖੜ (Sunil Jakhar) ਨੂੰ 2 ਸਾਲਾਂ ਲਈ ਸਸਪੈਂਡ ਕਰਨ ਦੀ ਸਿਫਾਰਿਸ਼ ਸੋਨੀਆ ਗਾਧੀ ਨੂੰ ਕੀਤੀ ਗਈ ਸੀ।ਇਸ ਮਾਮਲੇ ‘ਤੇ ਸੋਨੀਆ ਗਾਂਧੀ ਦੇ ਵੱਲੋਂ ਜਾਖੜ ਨੂੰ ਪਾਰਟੀ ਵਿੱਚੋਂ ਸਸਪੈਂਡ ਕਰਨ ਦੀ ਥਾਂ ਸੁਨੀਲ ਜਾਖੜ ਨੂੰ ਸਾਰੇ ਅਹੁਦਿਆਂ ਤੋਂ ਹਟਾ ਦਿੱਤਾ ਗਿਆ । ਇਸ ਫੈਸਲੇ ਤੋਂ ਬਾਅਦ ਅਜਿਹਾ ਅੰਦਾਜ਼ਾ ਲਗਾਇਆ ਜਾ ਰਿਹਾ ਸੀ ਕਿ ਸੁਨੀਲ ਜਾਖੜ ਪਾਰਟੀ ਨੂੰ ਅਲਵਿਦਾ ਕਹਿ ਸਕਦੇ ਹਨ।

ਦੱਸ ਦੇਈਏ ਕਿ ਜਾਖੜ ਦੀ ਬਿਆਨਬਾਜ਼ੀ ਨੂੰ ਲੈ ਕੇ ਕਾਂਗਰਸ ਇੰਚਾਰਜ ਹਰੀਸ਼ ਚੌਧਰੀ ਨੇ ਕਾਰਵਾਈ ਕੀਤੀ ਸੀ, ਜਿਸ ਕਾਰਨ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਸੀ। ਸੁਨੀਲ ਜਾਖੜ ਨੇ ਇਸ ਗੱਲ ਤੋਂ ਨਾਰਾਜ਼ਗੀ ਜ਼ਾਹਰ ਕੀਤੀ ਹੈ ਕਿ ਹਾਈਕਮਾਂਡ ਨੇ ਪਹਿਲਾਂ ਇਸ ਮੁੱਦੇ ‘ਤੇ ਗੱਲ ਨਹੀਂ ਕੀਤੀ ਕਿ ਉਨ੍ਹਾਂ ਨੂੰ ਸਿੱਧਾ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਸੁਨੀਲ ਜਾਖੜ ਪਹਿਲਾਂ ਹੀ ਕਈ ਕਾਰਨਾਂ ਕਰਕੇ ਆਪਣੀ ਪਾਰਟੀ ਤੋਂ ਨਾਰਾਜ਼ ਸਨ।