July 5, 2024 12:34 am
DSP Raka Gera

ਭ੍ਰਿਸ਼ਟਾਚਾਰ ਮਾਮਲੇ ‘ਚ ਪੰਜਾਬ ਪੁਲਿਸ ਦੀ ਸਾਬਕਾ ਬੀਬੀ DSP ਰਾਕਾ ਗੇਰਾ ਨੂੰ 6 ਸਾਲ ਦੀ ਸਜ਼ਾ

ਚੰਡੀਗੜ੍ਹ, 07 ਫਰਵਰੀ 2024: ਚੰਡੀਗੜ੍ਹ ਸੀਬੀਆਈ ਕੋਰਟ ਨੇ ਪੰਜਾਬ ਪੁਲਿਸ ਦੀ ਸਾਬਕਾ ਬੀਬੀ ਡੀਐਸਪੀ ਰਾਕਾ ਗੇਰਾ  (Former DSP Raka Gera)  ਨੂੰ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ 6 ਸਾਲ ਦੀ ਸਜ਼ਾ ਸੁਣਾਈ ਹੈ। ਰਾਕਾ ਗੇਰਾ ‘ਤੇ 2 ਲੱਖ ਰੁਪਏ ਦਾ ਜ਼ੁਰਮਾਨਾ ਵੀ ਲਗਾਇਆ ਗਿਆ ਹੈ। ਡੀਐਸਪੀ ਰਾਕਾ ਗੇਰਾ ਮੋਹਾਲੀ ਵਿੱਚ ਤਾਇਨਾਤ ਸਨ, ਜਦੋਂ ਉਨ੍ਹਾਂ ਦੇ ਖ਼ਿਲਾਫ਼ 1 ਲੱਖ ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ‘ਚ ਮਾਮਲਾ ਦਰਜ ਕੀਤਾ ਗਿਆ ਸੀ। ਰਾਕਾ ਗੇਰਾ ਨੂੰ ਅਦਾਲਤ ਨੇ 5 ਫਰਵਰੀ ਨੂੰ ਦੋਸ਼ੀ ਪਾਇਆ ਸੀ ਅਤੇ ਉਥੋਂ ਪੁਲਿਸ ਨੇ ਉਸ ਨੂੰ ਹਿਰਾਸਤ ਵਿਚ ਲੈ ਲਿਆ ਸੀ।

ਜਿਕਰਯੋਗ ਹੈ ਕਿ ਨਿਊ ਚੰਡੀਗੜ੍ਹ ਦੇ ਇੱਕ ਬਿਲਡਰ ਨੇ ਸਾਬਕਾ ਡੀਐਸਪੀ ਰਾਕਾ ਗੇਰਾ (Raka Gera) ਖ਼ਿਲਾਫ਼ ਇੱਕ ਲੱਖ ਰੁਪਏ ਦੀ ਰਿਸ਼ਵਤ ਮੰਗਣ ਦੀ ਸ਼ਿਕਾਇਤ ਦਰਜ ਕਰਵਾਈ ਸੀ। ਉਸ ਦੀ ਸ਼ਿਕਾਇਤ ’ਤੇ ਸੀਬੀਆਈ ਨੇ 2011 ਵਿੱਚ ਉਸ ਖ਼ਿਲਾਫ਼ ਕੇਸ ਦਰਜ ਕੀਤਾ ਸੀ। 13 ਸਾਲ ਪਹਿਲਾਂ ਰਾਕਾ ਗੇਰਾ ਨੂੰ ਸੈਕਟਰ 15 ਸਥਿਤ ਉਸ ਦੇ ਘਰ ਤੋਂ ਗ੍ਰਿਫਤਾਰ ਕੀਤਾ ਗਿਆ ਸੀ।