July 2, 2024 9:48 pm
ਸਾਬਕਾ ਚੇਅਰਮੈਨ ਕੁਲਦੀਪ ਸਿੰਘ

ਵੱਡੀ ਵਾਰਦਾਤ : ਪਨਸਪ ਦੇ ਸਾਬਕਾ ਚੇਅਰਮੈਨ ਕੁਲਦੀਪ ਸਿੰਘ ਪਨਗੋਟਾ ‘ਤੇ ਹੋਇਆ ਜਾਨਲੇਵਾ ਹਮਲਾ

ਚੰਡੀਗੜ੍ਹ, 7 ਨਵੰਬਰ 2021 : ਪਨਸਪ ਦੇ ਸਾਬਕਾ ਚੇਅਰਮੈਨ ਕੁਲਦੀਪ ਸਿੰਘ ਪਨਗੋਟਾ ’ਤੇ ਅੱਜ ਸਵੇਰੇ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਤਰਨਤਾਰਨ ਦੇ ਪੱਟੀ ਹਲਕੇ ਵਿਖੇ ਹਮਲਾ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਹਮਲੇ ਦੌਰਾਨ ਉਨ੍ਹਾਂ ਦੇ ਤਿੰਨ ਗੋਲੀਆਂ ਚਲਾਈਆਂ ਗਈਆਂ , ਜਿਸ ਕਾਰਨ ਉਹ ਜ਼ਖ਼ਮੀ ਹੋ ਗਏ।ਜਿਸ ਤੋਂ ਬਾਅਦ ਉਹਨਾਂ ਨੂੰ ਪੱਟੀ ਦੇ ਹਸਪਤਾਲ ਦਾਖ਼ਲ ਕਰਵਾਇਆ ਗਿਆ |

ਕੁਲਦੀਪ ਸਿੰਘ ਪਨਗੋਟਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹ ਆਪਣੇ ਪਿੰਡ ਤੋਂ ਪੱਟੀ ਵੱਲ ਆ ਰਹੇ ਸਨ। ਜਦੋਂ ਉਹ ਪ੍ਰਿੱਗੜੀ ਪਿੰਡ ਨੇੜੇ ਪੁੱਜੇ ਤਾਂ ਸਾਹਮਣੇ ਤੋਂ ਇਕ ਸਕਾਰਪੀਓ ਗੱਡੀ, ਜਿਸ ਵਿੱਚ ਤਿੰਨ ਅਣਪਛਾਤੇ ਨੌਜਵਾਨ ਸਵਾਰ ਸਨ, ਉਸ ’ਚੋਂ ਦੋ ਵਿਅਕਤੀ ਥੱਲੇ ਉਤਰ ਗਏ। ਨੌਜਵਾਨਾਂ ਨੇ ਉਨ੍ਹਾਂ ’ਤੇ ਗੋਲੀਆਂ ਨਾਲ ਹਮਲਾ ਕੀਤਾ, ਜਿਸ ਕਾਰਨ ਤਿੰਨ ਗੋਲੀਆਂ ਉਨ੍ਹਾਂ ਦੇ ਲੱਗੀਆਂ। ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਣ ’ਤੇ ਪੁੱਜੇ ਡੀ.ਐੱਸ.ਪੀ. ਕੁਲਜਿੰਦਰ ਸਿੰਘ ਪੱਟੀ ਨੇ ਦੱਸਿਆ ਕਿ ਮੌਕੇ ’ਤੇ ਪੁੱਜੀ ਪੁਲਸ ਪਾਰਟੀ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।