ਚੰਡੀਗੜ੍ਹ 16 ਜਨਵਰੀ 2022: ਹੈਤੀ ਪੁਲਸ ਨੇ ਸ਼ਨੀਵਾਰ ਨੂੰ ਕਿਹਾ ਕਿ ਰਾਸ਼ਟਰਪਤੀ ਜੋਵੇਨੇਲ ਮੋਇਸੇ (Jovenal Moise) ਦੀ 7 ਜੁਲਾਈ ਦੀ ਹੱਤਿਆ ਦੇ ਮਾਮਲੇ ‘ਚ ਸਾਬਕਾ ਸੈਨੇਟਰ ਨੂੰ ਜਮੈਕਾ ‘ਚ ਗ੍ਰਿਫਤਾਰ ਕਰ ਲਿਆ ਗਿਆ ਹੈ। ਪੁਲਸ ਬੁਲਾਰੇ ਗੈਰੀ ਡੇਸਰੋਜ਼ੀਅਰਸ ਨੇ ਐਸੋਸੀਏਟਡ ਪ੍ਰੈਸ ਨੂੰ ਦੱਸਿਆ ਕਿ ਜੌਨ ਜੋਏਲ ਜੋਸੇਫ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਤੋਂ ਇਲਾਵਾ ਇਸ ਸਬੰਧ ਵਿਚ ਤੁਰੰਤ ਕੋਈ ਸੂਚਨਾ ਨਹੀਂ ਮਿਲੀ ਹੈ।
ਇਸ ਦੌਰਾਨ ਜਮੈਕਾ ਦੀ ਪੁਲਸ ਸੁਪਰਡੈਂਟ ਸਟੀਫਨੀ ਲਿੰਡਸੇ ਨੇ ਕਿਹਾ ਕਿ ਜੋਸੇਫ਼ ਨੂੰ ਹੋਰਨਾਂ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਸ ਨੇ ਕਿਹਾ ਕਿ ਅਧਿਕਾਰੀ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਨ ਕਿ ਕੀ ਉਹ ਉਸ ਦੇ ਪਰਿਵਾਰ ਦਾ ਮੈਂਬਰ ਸੀ। ਲਿੰਡਸੇ ਨੇ ਕਿਹਾ ਕਿ ਉਨ੍ਹਾਂ ਨੂੰ ਸ਼ਨੀਵਾਰ ਨੂੰ ਸੂਰਜ ਚੜ੍ਹਨ ਤੋਂ ਪਹਿਲਾਂ ਗ੍ਰਿਫਤਾਰ ਕੀਤਾ ਗਿਆ ਸੀ। ਇਸ ਤੋਂ ਇਲਾਵਾ ਉਨ੍ਹਾਂ ਹੋਰ ਕੋਈ ਵੀ ਜਾਣਕਾਰੀ ਸਾਂਝੀ ਕਰਨ ਤੋਂ ਇਨਕਾਰ ਕਰ ਦਿੱਤਾ।