ਚੰਡੀਗੜ੍ਹ 09 ਜੂਨ 2022: ਆਰਥਿਕ ਸੰਕਟ ਦਾ ਸਾਹਮਣਾ ਕਰ ਰਹੇ ਸ਼੍ਰੀਲੰਕਾ ਦੇ ਸਾਬਕਾ ਵਿੱਤ ਮੰਤਰੀ ਬਾਸਿਲ ਰਾਜਪਕਸ਼ੇ (Basil Rajapaksa) ਨੇ ਆਪਣੀ ਸੰਸਦੀ ਸੀਟ ਤੋਂ ਅਸਤੀਫਾ ਦੇ ਦਿੱਤਾ ਹੈ। ਉਹ ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ ਦਾ ਸਭ ਤੋਂ ਛੋਟਾ ਭਰਾ ਹੈ। ਜਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਮਹਿੰਦਾ ਰਾਜਪਕਸ਼ੇ ਨੂੰ ਆਰਥਿਕ ਸੰਕਟ ਨਾਲ ਨਜਿੱਠਣ ਵਿੱਚ ਨਾਕਾਮ ਰਹਿਣ ਲਈ ਵੱਡੇ ਜਨਤਕ ਰੋਸ ਦੇ ਵਿਚਕਾਰ ਪਿਛਲੇ ਮਹੀਨੇ ਅਸਤੀਫਾ ਦੇਣਾ ਪਿਆ ਸੀ। ਇਸ ਦੌਰਾਨ ਬਾਸਿਲ ਨੇ ਕਿਹਾ ਕਿ ਮੈਂ ਸ਼੍ਰੀਲੰਕਾ ਪੋਦੁਜਾਨਾ ਪੇਰਾਮੁਨਾ ਪਾਰਟੀ (SLPP) ਨੂੰ ਕਿਸੇ ਯੋਗ ਵਿਅਕਤੀ ਨੂੰ ਨਾਮਜ਼ਦ ਕਰਨ ਲਈ ਕਿਹਾ ਹੈ ਅਤੇ ਆਪਣੀ ਸੀਟ ਤੋਂ ਅਸਤੀਫਾ ਦੇ ਦਿੱਤਾ ਹੈ।
ਨਵੰਬਰ 23, 2024 7:27 ਪੂਃ ਦੁਃ