ਮੋਹਾਲੀ, 12 ਨਵੰਬਰ 2026: ਮੋਹਾਲੀ ਦੀ ਇੱਕ ਵਿਸ਼ੇਸ਼ ਸੀਬੀਆਈ ਅਦਾਲਤ ਨੇ ਪੁਲਿਸ ਹਿਰਾਸਤ ‘ਚੋਂ ਲਾਪਤਾ ਹੋਣ ਦੇ 34 ਸਾਲ ਪੁਰਾਣੇ ਮਾਮਲੇ ‘ਚ ਵੀਰਵਾਰ ਨੂੰ ਆਪਣਾ ਫੈਸਲਾ ਸੁਣਾਇਆ ਹੈ।ਅਦਾਲਤ ਨੇ ਲੁਧਿਆਣਾ ਦੇ ਟਰਾਂਸਪੋਰਟਰ ਅਮਰੀਕ ਸਿੰਘ ਸਕਰੀ ਦੇ ਅਗਵਾ ਅਤੇ ਲਾਪਤਾ ਹੋਣ ਦੇ ਦੋਸ਼ ‘ਚ ਪੰਜਾਬ ਪੁਲਿਸ ਦੇ ਸਾਬਕਾ ਐਸਐਸਪੀ ਗੁਰਮੀਤ ਸਿੰਘ ਰੰਧਾਵਾ ਨੂੰ 7 ਸਾਲ ਕੈਦ ਦੀ ਸਜ਼ਾ ਸੁਣਾਈ ਹੈ।
ਬੁੱਧਵਾਰ ਨੂੰ ਅਦਾਲਤ ਨੇ ਉਸਨੂੰ ਭਾਰਤੀ ਦੰਡਾਵਲੀ ਦੀਆਂ ਧਾਰਾਵਾਂ 365 (ਅਗਵਾ) ਅਤੇ 120-ਬੀ (ਅਪਰਾਧਿਕ ਸਾਜ਼ਿਸ਼) ਦੇ ਤਹਿਤ ਦੋਸ਼ੀ ਠਹਿਰਾਇਆ। ਉਸਦੇ ਸਹਿ-ਮੁਲਜ਼ਮ ਸੁਰੱਖਿਆ ਗਾਰਡ, ਪਰਮਿੰਦਰਜੀਤ ਸਿੰਘ ਨੂੰ ਸ਼ੱਕ ਦਾ ਲਾਭ ਦਿੰਦੇ ਹੋਏ ਬਰੀ ਕਰ ਦਿੱਤਾ ਗਿਆ।
1992 ਦਾ ਪੁਰਾਣਾ ਮਾਮਲਾ
ਇਹ ਮਾਮਲਾ 25 ਨਵੰਬਰ, 1992 ਦਾ ਹੈ। ਉਸ ਦਿਨ, ਅਮਰੀਕ ਸਿੰਘ ਸਕਰੀ ਆਪਣੀ ਭਤੀਜੀ ਦੇ ਵਿਆਹ ‘ਚ ਸ਼ਾਮਲ ਹੋਣ ਲਈ ਲੁਧਿਆਣਾ ਦੇ ਹੋਟਲ ਅਮਲਤਾਸ ਪਹੁੰਚੇ ਸਨ। ਤਰਨਤਾਰਨ ਪੁਲਿਸ ਦੀ ਇੱਕ ਟੀਮ ਨੇ ਕਥਿਤ ਤੌਰ ‘ਤੇ ਉਸਨੂੰ ਜ਼ਬਰਦਸਤੀ ਅਗਵਾ ਕਰ ਲਿਆ ਸੀ।
ਇਸ ਤੋਂ ਬਾਅਦ, ਉਸਦਾ ਕੋਈ ਸੁਰਾਗ ਨਹੀਂ ਮਿਲਿਆ। ਪਰਿਵਾਰ ਨੇ ਪੁਲਿਸ ਅਧਿਕਾਰੀਆਂ ਤੋਂ ਲੈ ਕੇ ਤਤਕਾਲੀ ਮੁੱਖ ਮੰਤਰੀ ਤੱਕ ਸਾਰਿਆਂ ਨੂੰ ਅਪੀਲ ਕੀਤੀ, ਪਰ ਕੋਈ ਜਾਣਕਾਰੀ ਨਹੀਂ ਮਿਲੀ। 1996 ‘ਚ, ਉਸਦੀ ਪਤਨੀ ਨੇ ਸੁਪਰੀਮ ਕੋਰਟ ‘ਚ ਹੈਬੀਅਸ ਕਾਰਪਸ ਪਟੀਸ਼ਨ ਦਾਇਰ ਕੀਤੀ।
ਸੁਪਰੀਮ ਕੋਰਟ ਦੇ ਹੁਕਮਾਂ ‘ਤੇ ਇਹ ਮਾਮਲਾ ਸੀਬੀਆਈ ਨੂੰ ਸੌਂਪ ਦਿੱਤਾ ਗਿਆ ਸੀ। ਪੰਜਾਬ ਸਰਕਾਰ ਨੇ ਅਮਰੀਕ ਸਿੰਘ ਦੀ ਮੌਤ ਦਾ ਦਾਅਵਾ ਕੀਤਾ ਅਤੇ ਉਸਦੇ ਅੰਤਿਮ ਸਸਕਾਰ ਨਾਲ ਸਬੰਧਤ ਦਸਤਾਵੇਜ਼ ਪੇਸ਼ ਕੀਤੇ, ਪਰ ਪਰਿਵਾਰ ਨੇ ਇਸ ਦਾਅਵੇ ਨੂੰ ਚੁਣੌਤੀ ਦਿੱਤੀ। ਇਸ ਤੋਂ ਬਾਅਦ, ਸੁਪਰੀਮ ਕੋਰਟ ਨੇ ਸੀਬੀਆਈ ਨੂੰ ਜਾਂਚ ਸੌਂਪੀ ਦਿੱਤੀ ਸੀ।
Read More: ਪੰਜਾਬ ਸਰਕਾਰ ਨੇ 25 ਤਹਿਸੀਲਦਾਰਾਂ ਦੇ ਕੀਤੇ ਤਬਾਦਲੇ




