July 1, 2024 4:03 am
amrinder singh

ਕਾਂਗਰਸ ਦੇ ਪੁਰਾਣੇ 2 ਲੀਡਰ ਕੈਪਟਨ ਦੀ ਪਾਰਟੀ ਪੰਜਾਬ ਲੋਕ ਕਾਂਗਰਸ ‘ਚ ਹੋਏ ਸ਼ਾਮਲ

ਚੰਡੀਗੜ੍ਹ 14 ਦਸੰਬਰ 2021: ਪੰਜਾਬ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਲੁਧਿਆਣਾ ਤੋਂ ਦੋ ਵਾਰ ਸੰਸਦ ਮੈਂਬਰ ਰਹੇ ਅਮਰੀਕ ਸਿੰਘ, ਮਲੇਰਕੋਟਲਾ ਤੋਂ ਸਾਬਕਾ ਅਕਾਲੀ ਵਿਧਾਇਕ ਫਰਜ਼ਾਨਾ ਆਲਮ, ਸਰਦਾਰ ਅਲੀ, ਸਾਬਕਾ ਵਿਧਾਇਕ ਰਾਜਵਿੰਦਰ ਕੌਰ ਭਾਗੀਕੇ ਅਤੇ ਰਾਜਦੀਪ ਕੌਰ ਫਾਜ਼ਿਲਕਾ ਅੱਜ ਪੰਜਾਬ ਲੋਕ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਇਹ ਜਾਣਕਾਰੀ ਅੱਜ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਦੀ ਨਵੀਂ ਪਾਰਟੀ ਪੰਜਾਬ ਲੋਕ ਕਾਂਗਰਸ ਵੱਲੋਂ ਜਾਰੀ ਇੱਕ ਬਿਆਨ ਵਿੱਚ ਦਿੱਤੀ ਗਈ। ਇਸ ਤੋਂ ਇਲਾਵਾ ਪੰਜਾਬ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਪੰਜਾਬ ਮੰਡੀ ਬੋਰਡ ਦੇ ਮੀਤ ਪ੍ਰਧਾਨ ਵਿਜੇ ਕਾਲੜਾ ਵੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।