ਚੰਡੀਗੜ੍ਹ, 15 ਫਰਵਰੀ 2022 : ਦੇਸ਼ ਦੇ 5 ਸੂਬਿਆਂ ‘ਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ, ਜਿਸ ਦੇ ਚਲਦਿਆਂ ਸਿਆਸੀ ਆਗੂ ਆਪਣੀਆਂ ਪਾਰਟੀਆਂ ਬਦਲ ਰਹੇ ਨੇ ਤੇ ਕੁਝ ਉਮੀਦਵਾਰ ਆਪਣੇ ਅਹੁਦਿਆਂ ਤੋਂ ਅਸਤੀਫ਼ੇ ਦੇ ਰਹੇ ਨੇ ਜਿਸ ਦੇ ਚਲਦਿਆਂ ਸਾਬਕਾ ਕੇਂਦਰੀ ਕਾਨੂੰਨ ਮੰਤਰੀ ਅਸ਼ਵਨੀ ਕੁਮਾਰ ਨੇ ਕਾਂਗਰਸ ਤੋਂ ਅਸਤੀਫ਼ਾ ਦੇ ਦਿੱਤਾ ਹੈ |
ਸਾਬਕਾ ਕਾਨੂੰਨ ਮੰਤਰੀ ਅਸ਼ਵਨੀ ਕੁਮਾਰ ਨੇ ਕਾਂਗਰਸ ਤੋਂ ਅਸਤੀਫਾ ਦੇ ਕੇ ਪਾਰਟੀ ਨਾਲ 46 ਸਾਲ ਦੀ ਸਾਂਝ ਖਤਮ ਕਰ ਦਿੱਤੀ ਹੈ, ਕੁਮਾਰ ਨੇ ਅੱਜ ਸਵੇਰੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਆਪਣਾ ਅਸਤੀਫਾ ਭੇਜਦਿਆਂ ਕਿਹਾ ਕਿ ਉਹ ਪਾਰਟੀ ਦੇ ਘੇਰੇ ਤੋਂ ਬਾਹਰ ਰਾਸ਼ਟਰੀ ਕਾਰਜਾਂ ਦੀ ਬਿਹਤਰ ਸੇਵਾ ਕਰ ਸਕਦੇ ਹਨ।