July 5, 2024 1:35 am
Kapil Sibal

ਕਾਂਗਰਸ ਨੂੰ ਵੱਡਾ ਝਟਕਾ, ਸਾਬਕਾ ਕੇਂਦਰੀ ਮੰਤਰੀ ਕਪਿਲ ਸਿੱਬਲ ਨੇ ਕਾਂਗਰਸ ਨੂੰ ਕਿਹਾ ਅਲਵਿਦਾ

ਚੰਡੀਗੜ੍ਹ 25 ਮਈ 2022: ਕਾਂਗਰਸ ਪਾਰਟੀ ਨੂੰ ਅੱਜ ਇੱਕ ਹੋਰ ਵੱਡਾ ਝਟਕਾ ਮਿਲਿਆ ਹੈ ।ਸੁਨੀਲ ਜਾਖੜ ਤੋਂ ਬਾਅਦ ਹੁਣ ਸਾਬਕਾ ਕੇਂਦਰੀ ਮੰਤਰੀ ਕਪਿਲ ਸਿੱਬਲ (Kapil Sibal) ਨੇ ਸਮਾਜਵਾਦੀ ਪਾਰਟੀ ਦੇ ਸਮਰਥਨ ਨਾਲ ਆਜ਼ਾਦ ਉਮੀਦਵਾਰ ਵਜੋਂ ਰਾਜ ਸਭਾ ਲਈ ਨਾਮਜ਼ਦਗੀ ਭਰਨ ਤੋਂ ਬਾਅਦ ਕਾਂਗਰਸ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਦੌਰਾਨ ਕਪਿਲ ਸਿੱਬਲ ਨੇ ਦੱਸਿਆ ਕਿ ”ਮੈਂ 16 ਮਈ ਨੂੰ ਕਾਂਗਰਸ ਤੋਂ ਅਸਤੀਫਾ ਦੇ ਦਿੱਤਾ ਸੀ।