Vande Bharat Train

ਸਾਬਕਾ ਯੂਥ ਭਾਜਪਾ ਪੰਜਾਬ ਪ੍ਰਧਾਨ ਕੰਵਰਵੀਰ ਸਿੰਘ ਟੌਹੜਾ ਨੇ ਵੰਦੇ ਭਾਰਤ ਟਰੇਨ ਨੂੰ ਸਰਹਿੰਦ ‘ਚ ਰੁਕਵਾਉਣ ਦੀ ਕੀਤੀ ਮੰਗ

ਚੰਡੀਗੜ੍ਹ, 20 ਦਸੰਬਰ 2024: ਹਲਕਾ ਇੰਚਾਰਜ ਅਮਲੋਹ, ਸੂਬਾ ਸਕੱਤਰ ਪੰਜਾਬ ਅਤੇ ਸਾਬਕਾ ਯੂਥ ਭਾਜਪਾ ਪੰਜਾਬ ਦੇ ਪ੍ਰਧਾਨ ਇੰਜਨੀਅਰ ਕੰਵਰਵੀਰ ਸਿੰਘ ਟੌਹੜਾ (Kanwarveer Singh Tohra) ਨੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ (Ravneet Singh Bittu) ਨੂੰ ਪੱਤਰ ਲਿਖਿਆ ਹੈ |

ਇਸ ਪੱਤਰ ਰਾਹੀਂ ਭਾਜਪਾ ਆਗੂ ਕੰਵਰਵੀਰ ਸਿੰਘ ਨੇ ਵੰਦੇ ਭਾਰਤ ਟਰੇਨ (Vande Bharat Train) ਨੂੰ ਸਰਹਿੰਦ (Sirhind) ਰੇਲਵੇ ਸਟੇਸ਼ਨ ‘ਤੇ ਰੁਕਵਾਉਣ ਸਬੰਧੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਤੋਂ ਮੰਗ ਕੀਤੀ ਹੈ। ਭਾਜਪਾ ਆਗੂ ਕੰਵਰਵੀਰ ਸਿੰਘ ਨੇ ਕਿਹਾ ਕਿ ਦੇਸ਼ ਵਾਸੀਆਂ ਨੂੰ ਆਵਾਜਾਈ ਦੀਆਂ ਸਹੂਲਤਾਂ ਦੇਣ ਦੀ ਮੁਹਿੰਮ ਦੇ ਹਿੱਸੇ ਵਜੋਂ ਅੰਮ੍ਰਿਤਸਰ ਤੋਂ ਦਿੱਲੀ ਤੱਕ ਵੰਦੇ ਭਾਰਤ ਰੇਲ ਗੱਡੀ (22488) ਸ਼ੁਰੂ ਕੀਤੀ ਗਈ ਹੈ, ਜੋ ਕਿ ਭਾਰਤ ਸਰਕਾਰ ਦਾ ਇੱਕ ਚੰਗਾ ਕਦਮ ਹੈ।

ਕੰਵਰਵੀਰ ਸਿੰਘ (Kanwarveer Singh Tohra) ਨੇ ਕਿਹਾ ਕਿ ਇਸ ਵੰਦੇ ਭਾਰਤ ਰੇਲ ਗੱਡੀ ਨੂੰ ਵੀ ਸਰਹਿੰਦ ਰੇਲਵੇ ਸਟੇਸ਼ਨ ’ਤੇ ਰੋਕਿਆ ਜਾਵੇ। ਪੰਜਾਬ ਦੇ ਇਤਿਹਾਸ ‘ਚ ਇਹ ਸ਼ਹਿਰ ਸਰਹਿੰਦ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਅਸਥਾਨ ਹੈ। ਜਿੱਥੇ ਹਰ ਸਾਲ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ‘ਚ ਸੰਗਤਾਂ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਆਉਂਦੀਆਂ ਹਨ | ਉਨ੍ਹਾਂ ਕਿਹਾ ਕਿ ਦਸੰਬਰ ਮਹੀਨੇ ਦੌਰਾਨ ਗੁਰੂ ਸਾਹਿਬ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੀ ਯਾਦ ‘ਚ ਹਰ ਸਾਲ ਸਰਹਿੰਦ ‘ਚ ਸ਼ਹੀਦੀ ਜੋੜ ਮੇਲ ਲਗਾਇਆ ਜਾਂਦਾ ਹੈ।

ਉਨ੍ਹਾਂ ਕਿਹਾ ਕਿ 26 ਦਸੰਬਰ ਨੂੰ ‘ਵੀਰ ਬਾਲ ਦਿਵਸ’ ਮਨਾਉਣ ਦਾ ਐਲਾਨ ਕੀਤਾ ਗਿਆ | ਇਸ ਫੈਸਲੇ ਦੇ ਹਰ ਪਾਸਿਓਂ ਸ਼ਲਾਘਾ ਹੋਈ | ਇਸ ਕਾਰਨ ਵੰਦੇ ਭਾਰਤ ਰੇਲ ਗੱਡੀ ਨੂੰ ਸਰਹਿੰਦ ਰੇਲਵੇ ਸਟੇਸ਼ਨ ’ਤੇ ਰੁਕਣਾ ਜ਼ਰੂਰੀ ਹੈ ਤਾਂ ਜੋ ਸ਼ਰਧਾਲੂਆਂ ਨੂੰ ਵੱਡੀ ਸਹੂਲਤ ਮਿਲ ਸਕੇ। ਇਹ ਰੇਲ ਗੱਡੀ (Vande Bharat Train) ਅੰਮ੍ਰਿਤਸਰ ਸਾਹਿਬ ਤੋਂ ਚੱਲ ਕੇ ਬਿਆਸ, ਜਲੰਧਰ ਕੈਂਟ, ਫਗਵਾੜਾ, ਲੁਧਿਆਣਾ ਅਤੇ ਅੰਬਾਲਾ ਵਿਖੇ ਰੁਕਦੀ ਹੈ ਪਰ ਸਰਹਿੰਦ ਰੇਲਵੇ ਸਟੇਸ਼ਨ ‘ਤੇ ਨਹੀਂ ਰੁਕਦੀ। ਇਸ ਲਈ ਕੰਵਰਵੀਰ ਸਿੰਘ ਨੇ ਬੇਨਤੀ ਕੀਤੀ ਕਿ ਬੰਦੇ ਭਾਰਤ ਰੇਲ ਗੱਡੀ ਨੂੰ ਸਰਹਿੰਦ ਰੇਲਵੇ ਸਟੇਸ਼ਨ ‘ਤੇ ਰੁਕਵਾਉਣ ਦੀ ਸ਼ੁਰੂਆਤ ਕੀਤੀ ਜਾਵੇ |

Read More: Punjab MC Election: ਸੁਪਰੀਮ ਕੋਰਟ ਵੱਲੋਂ ਪੰਜਾਬ ‘ਚ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ‘ਤੇ ਰੋਕ ਲਗਾਉਣ ਤੋਂ ਇਨਕਾਰ

Scroll to Top