ਪੰਜਾਬ ‘ਚ 21.53 ਕਰੋੜ ਰੁਪਏ ਦੇ ਸੜਕੀ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

ਚੰਡੀਗੜ੍ਹ 2 ਜੂਨ 2025: ਮੁੱਖ ਮੰਤਰੀ ਭਗਵੰਤ ਸਿੰਘ ਮਾਨ (bhagwant singh maan) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਸਨੀਕਾਂ ਨੂੰ ਵਧੀਆ ਸੜਕੀ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਉਪਰੋਕਤ ਜਾਣਕਾਰੀ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ (harbhajan singh ETO) ਨੇ ਇੱਥੇ ਇੱਕ ਪ੍ਰੈਸ ਬਿਆਨ ਰਾਹੀਂ ਦਿੱਤੀ। ਉਨ੍ਹਾਂ ਦੱਸਿਆ ਕਿ ਅੱਜ 1 ਜੂਨ, 2025 ਨੂੰ ਸੂਬੇ ਵਿੱਚ 21.53 ਕਰੋੜ ਰੁਪਏ ਦੇ ਸੜਕੀ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਗਿਆ ਹੈ।

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ (harbhajan singh ETO) ਨੇ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਅਧੀਨ ਮਹਿਤਾ ਰੋਡ ‘ਤੇ ਸਥਿਤ ਗਹਿਰੀ ਮੰਡੀ, ਜੱਬੋਵਾਲ, ਡੇਹਰੀਵਾਲ ਮਹਿਸਮਨਗਰ ਸੜਕ ਦਾ ਨਵਾਂ ਨਿਰਮਾਣ ਕਾਰਜ ਅੱਜ 17.65 ਕਰੋੜ ਰੁਪਏ ਦੀ ਲਾਗਤ ਨਾਲ ਸ਼ੁਰੂ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਇਸ ਸੜਕ ਦੀ ਕੁੱਲ ਲੰਬਾਈ 20.80 ਕਿਲੋਮੀਟਰ ਹੈ ਅਤੇ ਇਹ ਕੰਮ ਸਬੰਧਤ ਠੇਕੇਦਾਰ ਨੂੰ ਅਲਾਟ ਕਰ ਦਿੱਤਾ ਗਿਆ ਹੈ। ਇਸ ਕੰਮ ਨੂੰ 6 ਮਹੀਨਿਆਂ ਦੇ ਸਮੇਂ ਵਿੱਚ ਪੂਰਾ ਕਰਨ ਦਾ ਟੀਚਾ ਰੱਖਿਆ ਗਿਆ ਹੈ।

ਹਰਭਜਨ ਸਿੰਘ ਈ.ਟੀ.ਓ. (harbhajan singh ETO) ਨੇ ਦੱਸਿਆ ਕਿ ਇਸੇ ਤਰ੍ਹਾਂ  ਵਿਧਾਨ ਸਭਾ ਹਲਕਾ ਭੋਆ ਅਧੀਨ 3.58 ਕਰੋੜ ਰੁਪਏ ਦੀ ਲਾਗਤ ਨਾਲ 6.5 ਕਿਲੋਮੀਟਰ ਸੜਕ ਨਿਰਮਾਣ ਕਾਰਜ ਦਾ ਉਦਘਾਟਨ ਕੈਬਨਿਟ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਸੜਕ ਦੇ ਨਿਰਮਾਣ ‘ਤੇ 3.58 ਕਰੋੜ ਰੁਪਏ ਖਰਚ ਕੀਤੇ ਜਾਣਗੇ, ਜਿਸ ਕਾਰਨ ਇਸਨੂੰ 18 ਫੁੱਟ ਤੱਕ ਚੌੜਾ ਵੀ ਕੀਤਾ ਜਾਵੇਗਾ। ਇਸ ਨਾਲ ਇਸ ਖੇਤਰ ਦੇ ਲੋਕਾਂ ਨੂੰ ਸ਼ਾਨਦਾਰ ਸੜਕੀ ਸਹੂਲਤਾਂ ਮਿਲਣਗੀਆਂ। ਇਸ ਸੜਕ ਦੇ ਨਿਰਮਾਣ ਨਾਲ ਸ਼ੇਰਪੁਰ, ਪੰਜੋਦ, ਫੁਲਪਿਆਰਾ, ਸੁਜਾਨਪੁਰ ਆਦਿ ਪਿੰਡਾਂ ਦੇ ਵਸਨੀਕਾਂ ਨੂੰ ਬਹੁਤ ਫਾਇਦਾ ਹੋਵੇਗਾ।

ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਅੱਜ 25 ਸਾਲਾਂ ਬਾਅਦ ਸ਼ੇਰਪੁਰ-ਪੰਜੋਦ-ਫੁਲਪਿਆਰਾ-ਸੁਜਾਨਪੁਰ ਸੜਕ ‘ਤੇ ਸੁਣਵਾਈ ਹੋਈ ਹੈ, ਇਸ ਦੇ ਨਿਰਮਾਣ ਨਾਲ ਇਲਾਕੇ ਦੇ 20,000 ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਇਸ ਸੜਕ ਦਾ ਨਿਰਮਾਣ ਕਾਰਜ ਫਰਵਰੀ 2026 ਤੱਕ ਪੂਰਾ ਹੋ ਜਾਵੇਗਾ। ਇਨ੍ਹਾਂ ਸੜਕਾਂ ਦੀ ਦੇਖਭਾਲ ਅਗਲੇ ਪੰਜ ਸਾਲਾਂ ਲਈ ਠੇਕੇਦਾਰ ਦੁਆਰਾ ਕੀਤੀ ਜਾਵੇਗੀ।

Read More: ਹਰਭਜਨ ਸਿੰਘ ETO ਪੀ.ਐਸ.ਪੀ.ਸੀ.ਐਲ. ਨੇ ਪੱਛਮੀ ਜ਼ੋਨ ‘ਚ ਬਿਜਲੀ ਬੁਨਿਆਦੀ ਢਾਂਚੇ ਦੇ ਮਿਸਾਲੀ ਪਰਿਵਰਤਨ ਦੀ ਕੀਤੀ ਸ਼ਲਾਘਾ

Scroll to Top