ਚੰਡੀਗੜ੍ਹ, 07 ਅਪ੍ਰੈਲ 2024: ਸ਼ੰਭੂ ਸਰਹੱਦ ‘ਤੇ ਅੰਦੋਲਨ ਦੀ ਅਗਵਾਈ ਕਰ ਰਹੇ ਪੰਜਾਬ ਦੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ (Sarwan Singh Pandher) ਸਮੇਤ ਚਾਰ ਕਿਸਾਨ ਆਗੂਆਂ ਨੂੰ ਤਾਮਿਲਨਾਡੂ ‘ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ, ਗੁਰਮੀਤ ਸਿੰਘ ਮਾਂਗਟ, ਮਨਜੀਤ ਸਿੰਘ ਰਾਏ ਅਤੇ ਹਰਵਿੰਦਰ ਸਿੰਘ ਮਸਾਨੀਆ ਸ਼ਨੀਵਾਰ ਨੂੰ ਹੀ ਤਾਮਿਲਨਾਡੂ ਪੁੱਜੇ ਸਨ।
ਇੱਥੇ ਐਤਵਾਰ ਨੂੰ ਪੁਲਿਸ ਨੇ ਕੋਇੰਬਟੂਰ ਜ਼ਿਲ੍ਹੇ ਵਿੱਚ ਚਾਰੋਂ ਕਿਸਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ। ਕਿਸਾਨ ਇੱਥੇ ਕੇਂਦਰ ਸਰਕਾਰ ਦਾ ਪੁਤਲਾ ਫੂਕ ਰਹੇ ਸਨ। ਇਸ ਤੋਂ ਪਹਿਲਾਂ ਵੀ ਪੁਲੀਸ ਨੇ ਕਿਸਾਨ ਆਗੂਆਂ (Sarwan Singh Pandher) ਨੂੰ ਰੋਕ ਲਿਆ। ਪੰਧੇਰ ਦੀ ਇਸ ਸਬੰਧੀ ਤਾਮਿਲਨਾਡੂ ਨਾਲ ਬਹਿਸ ਵੀ ਹੋਈ ਸੀ।
ਦੱਸ ਦੇਈਏ ਕਿ ਪੰਜਾਬ ਦੇ ਨੌਜਵਾਨ ਕਿਸਾਨ ਸ਼ੁਭਕਰਨ ਦੀ ਮੌਤ ਤੋਂ ਬਾਅਦ ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਕਿਸਾਨ ਨਵਦੀਪ ਸਿੰਘ ਦੀ ਗ੍ਰਿਫਤਾਰੀ ਤੋਂ ਬਾਅਦ ਹੁਣ ਅੰਦੋਲਨ ਹੋਰ ਤੇਜ਼ ਕਰਨ ਜਾ ਰਹੇ ਹਨ। 7 ਅਪਰੈਲ ਨੂੰ ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ-ਮਜ਼ਦੂਰ ਮੋਰਚਾ ਦੇ ਸੱਦੇ ’ਤੇ ਹਰਿਆਣਾ ਅਤੇ ਪੰਜਾਬ ਸਮੇਤ ਦੇਸ਼ ਭਰ ਵਿੱਚ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਅਤੇ ਪੁਤਲੇ ਫੂਕੇ।