July 2, 2024 6:56 pm
Satjul river

ਸਤਲੁਜ ਦਰਿਆ ‘ਚ ਨਹਾਉਣ ਗਏ ਚਾਰ ਦੋਸਤ ਡੁੱਬੇ, 2 ਜਣਿਆਂ ਦੀ ਮ੍ਰਿਤਕ ਦੇਹਾਂ ਬਰਾਮਦ

ਚੰਡੀਗੜ੍ਹ, 10 ਜੂਨ 2024: ਲੁਧਿਆਣਾ ‘ਚ ਦਰਦਨਾਕ ਹਾਦਸਾ ਵਾਪਰਿਆ ਹੈ | ਦੱਸਿਆ ਜਾ ਰਿਹਾ ਹੈ ਕਿ ਸਤਜੁਲ ਦਰਿਆ (Satjul river) ‘ਚ ਡੁੱਬਣ ਵਾਲੇ 4 ਨੌਜਵਾਨਾਂ ‘ਚੋਂ 2 ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। ਐਤਵਾਰ ਨੂੰ ਸਲੇਮ ਟਾਬਰੀ ਥਾਣਾ ਅਧੀਨ ਪੈਂਦੇ ਪਿੰਡ ਕਾਸਾਬਾਦ ਦੇ ਸਤਲੁਜ ਦਰਿਆ ‘ਚ ਨਹਾਉਣ ਗਏ ਚਾਰ ਨੌਜਵਾਨਾਂ ਦੀ ਪਾਣੀ ‘ਚ ਡੁੱਬਣ ਕਾਰਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।

ਇਸ ਤੋਂ ਬਾਅਦ ਥਾਣਾ ਸਲੇਮ ਟਾਬਰੀ ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਸਤਲੁਜ ਦਰਿਆ (Satjul river) ‘ਚ ਡੁੱਬੇ ਨੌਜਵਾਨਾਂ ਦੀ ਭਾਲ ਲਈ ਗੋਤਾਖੋਰਾਂ ਦੀ ਟੀਮ ਅਤੇ ਐਨਡੀਆਰਐਫ ਦੀਆਂ ਟੀਮਾਂ ਨੂੰ ਮੌਕੇ ‘ਤੇ ਬੁਲਾਇਆ ਗਿਆ। ਗੋਤਾਖੋਰ ਟੀਮ ਨੇ 4 ਨੌਜਵਾਨਾਂ ‘ਚੋਂ 2 ਨੌਜਵਾਨਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਹਨ। ਬਾਕੀ ਨੌਜਵਾਨਾਂ ਦੀ ਭਾਲ ਜਾਰੀ ਹੈ |