ਹਰਿਆਣਾ , 19 ਨਵੰਬਰ 2026: ਹਰਿਆਣਾ ਸਰਕਾਰ ਪੇਂਡੂ ਖੇਤਰਾਂ ‘ਚ ਸਿਹਤ ਸੰਭਾਲ ਢਾਂਚੇ ਨੂੰ ਲਗਾਤਾਰ ਮਜ਼ਬੂਤ ਕਰ ਰਹੀ ਹੈ। ਇਨ੍ਹਾਂ ਯਤਨਾਂ ਦੇ ਹਿੱਸੇ ਵਜੋਂ, ਗੁਰੂਗ੍ਰਾਮ, ਜੀਂਦ ਅਤੇ ਮਹੇਂਦਰਗੜ੍ਹ ਜ਼ਿਲ੍ਹਿਆਂ ‘ਚ 214.96 ਲੱਖ ਰੁਪਏ ਦੀ ਅਨੁਮਾਨਿਤ ਲਾਗਤ ਨਾਲ ਚਾਰ ਨਵੇਂ ਉਪ-ਸਿਹਤ ਕੇਂਦਰ ਬਣਾਏ ਜਾਣਗੇ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ, ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ 19 ਜੁਲਾਈ, 2025 ਨੂੰ ਮੁੱਖ ਮੰਤਰੀ ਵੱਲੋਂ ਕੀਤੀਆਂ ਘੋਸ਼ਣਾਵਾਂ ਦੇ ਤਹਿਤ ਜੀਂਦ ਜ਼ਿਲ੍ਹੇ ‘ਚ ਦੋ ਉਪ-ਸਿਹਤ ਕੇਂਦਰ ਸਥਾਪਤ ਕੀਤੇ ਜਾਣਗੇ। ਇਨ੍ਹਾਂ ‘ਚ ਬਾਰਾ ਕਲਾਂ ਵਿਖੇ 43.51 ਲੱਖ ਰੁਪਏ ਦੀ ਅਨੁਮਾਨਿਤ ਲਾਗਤ ਵਾਲਾ ਅਤੇ ਅਨੂਪਗੜ੍ਹ ਵਿਖੇ 55 ਲੱਖ ਰੁਪਏ ਦੀ ਅਨੁਮਾਨਿਤ ਲਾਗਤ ਵਾਲਾ ਉਪ-ਸਿਹਤ ਕੇਂਦਰ ਸ਼ਾਮਲ ਹੈ।
ਇਸੇ ਤਰ੍ਹਾਂ, 29 ਮਈ, 2022 ਨੂੰ ਮੁੱਖ ਮੰਤਰੀ ਵੱਲੋਂ ਕੀਤੀ ਘੋਸ਼ਣਾ ਦੇ ਤਹਿਤ, ਗੁਰੂਗ੍ਰਾਮ ਜ਼ਿਲ੍ਹੇ ਦੇ ਗੁਡਾਨਾ ਵਿਖੇ 60.95 ਲੱਖ ਰੁਪਏ ਦੀ ਅਨੁਮਾਨਿਤ ਲਾਗਤ ਨਾਲ ਇੱਕ ਉਪ-ਸਿਹਤ ਕੇਂਦਰ ਬਣਾਇਆ ਜਾਵੇਗਾ। ਇਸ ਤੋਂ ਇਲਾਵਾ, ਮਹੇਂਦਰਗੜ੍ਹ ਜ਼ਿਲ੍ਹੇ ਦੇ ਨਾਰਨੌਲ ‘ਚ ਬੇਵਾਲ ਵਿਖੇ ਇੱਕ ਉਪ-ਸਿਹਤ ਕੇਂਦਰ ਦੀ ਉਸਾਰੀ ਲਈ 55.50 ਲੱਖ ਰੁਪਏ ਦਾ ਪ੍ਰਸਤਾਵ ਪੇਸ਼ ਕੀਤਾ ਗਿਆ ਹੈ।
ਬੁਲਾਰੇ ਨੇ ਕਿਹਾ ਕਿ ਇਨ੍ਹਾਂ ਉਪ-ਸਿਹਤ ਕੇਂਦਰਾਂ ਦੀ ਉਸਾਰੀ ਨਾਲ ਪੇਂਡੂ ਖੇਤਰਾਂ ‘ਚ ਮੁੱਢਲੀਆਂ ਸਿਹਤ ਸੇਵਾਵਾਂ ਦਾ ਵਿਸਤਾਰ ਹੋਵੇਗਾ ਅਤੇ ਸਥਾਨਕ ਵਸਨੀਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਬਿਹਤਰ ਅਤੇ ਸਮੇਂ ਸਿਰ ਡਾਕਟਰੀ ਸਹੂਲਤਾਂ ਮਿਲ ਸਕਣਗੀਆਂ।
Read More: ਹਰਿਆਣਾ ਦੀਆਂ ਮੰਡੀਆਂ ‘ਚ ਪਹੁੰਚੇ ਕਿਸਾਨਾਂ ਦਾ ਇੱਕ-ਇੱਕ ਦਾਣਾ ਖ਼ਰੀਦਿਆ: ਰਾਜੇਸ਼ ਨਾਗਰ




